ਨਿਊਯਾਰਕ ਵਿੱਚ ਗੌਤਮ ਅਡਾਨੀ ਤੇ ਰਿਸ਼ਵਤਖੋਰੀ ਦੇ ਦੋਸ਼ ਲੱਗੇ

ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ ਦੀ ਯੋਜਨਾ ਬਣਾਈ ਸੀ।

ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਅਤੇ ਇੱਕ ਹੋਰ ਫਰਮ ਨਾਲ ਸਬੰਧਤ ਹੈ। ਇਹ ਮਾਮਲਾ 24 ਅਕਤੂਬਰ 2024 ਨੂੰ ਨਿਊਯਾਰਕ ਦੀ ਸੰਘੀ ਅਦਾਲਤ ਵਿੱਚ ਦਰਜ ਕੀਤਾ ਗਿਆ ਸੀ। ਬੁੱਧਵਾਰ ਨੂੰ ਹੋਈ ਸੁਣਵਾਈ ‘ਚ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ, ਵਿਨੀਤ ਐੱਸ ਜੈਨ, ਰਣਜੀਤ ਗੁਪਤਾ, ਸਿਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੂਪੇਸ਼ ਅਗਰਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ।

ਰਾਇਟਰਜ਼ ਦੀ ਰਿਪੋਰਟ ਮੁਤਾਬਕ ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ। ਸਾਗਰ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਦਾ ਅਧਿਕਾਰੀ ਹੈ।

ਹੋਰ ਖ਼ਬਰਾਂ :-  ਜਲਾਲਾਬਾਦ ਤੋਂ 'ਆਪ' ਵਿਧਾਇਕ ਸੜਕ ਹਾਦਸੇ 'ਚ ਵਾਲ-ਵਾਲ ਬਚੇ, ਇਨੋਵਾ ਕਾਰ ਨੇ ਮਾਰੀ ਟੱਕਰ

ਅਡਾਨੀ ‘ਤੇ ਰਿਸ਼ਵਤ ਦੀ ਇਹ ਰਕਮ ਇਕੱਠੀ ਕਰਨ ਲਈ ਅਮਰੀਕੀ ਨਿਵੇਸ਼ਕਾਂ ਅਤੇ ਬੈਂਕਾਂ ਨਾਲ ਝੂਠ ਬੋਲਣ ਦਾ ਦੋਸ਼ ਹੈ। ਇਹ ਕੇਸ ਅਮਰੀਕਾ ਵਿਚ ਇਸ ਲਈ ਦਰਜ ਕੀਤਾ ਗਿਆ ਸੀ ਕਿਉਂਕਿ ਅਮਰੀਕੀ ਨਿਵੇਸ਼ਕਾਂ ਦਾ ਪੈਸਾ ਇਸ ਪ੍ਰਾਜੈਕਟ ਵਿਚ ਲਗਾਇਆ ਗਿਆ ਸੀ ਅਤੇ ਅਮਰੀਕੀ ਕਾਨੂੰਨ ਦੇ ਤਹਿਤ ਉਸ ਪੈਸੇ ਨੂੰ ਰਿਸ਼ਵਤ ਵਜੋਂ ਦੇਣਾ ਅਪਰਾਧ ਹੈ।

ਅਡਾਨੀ ਗਰੁੱਪ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਇੱਕ ਬਿਆਨ ਵਿੱਚ, ਸਮੂਹ ਨੇ ਕਿਹਾ- ‘ਅਡਾਨੀ ਗ੍ਰੀਨ ਐਨਰਜੀ ਲਿਮਟਿਡ ਦੇ ਨਿਰਦੇਸ਼ਕਾਂ ਦੇ ਖਿਲਾਫ ਸੰਯੁਕਤ ਰਾਜ ਦੇ ਨਿਆਂ ਵਿਭਾਗ ਅਤੇ ਸੰਯੁਕਤ ਰਾਜ ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਦੁਆਰਾ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਅਸੀਂ ਉਨ੍ਹਾਂ ਦਾ ਖੰਡਨ ਕਰਦੇ ਹਾਂ।

Leave a Reply

Your email address will not be published. Required fields are marked *