ਵਧੀਕ ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

Additional Deputy Commissioner holds meeting to resolve problems of traders

ਸ੍ਰੀ ਮੁਕਤਸਰ ਸਾਹਿਬ 4 ਅਗਸਤ
                        ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਵਲੋਂ  ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ,ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਵੀ ਮੌਜੂਦ ਸਨ।
                     ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਈਆਂ ਜਾਣਗੀਆਂ।
                     ਉਹਨਾਂ ਜ਼ਿਲ੍ਹੇ ਨਾਲ ਸਬੰਧਿਤ ਨਗਰ ਕੌਸਲਾਂ, ਪਾਵਰ ਕਾਮ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ ਅਤੇ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਆਪਸੀ ਤਾਲਮੇਲ ਨਾਲ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ।
                    ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਢੁਕਵੀਆਂ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਸ਼ਹਿਰ ਦੀ ਸਫਾਈ਼ ਵੱਲ ਉਚੇਚਾ ਧਿਆਨ ਦਿੱਤਾ ਜਾਵੇ।  
     ਇਸ ਮੌਕੇ ਤੇ  ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਜਿ਼ਲ੍ਹਾ ਪ੍ਰਸ਼ਾਸਨ ਨੂੰ ਜਾਣੂੰ ਕਰਵਾਇਆ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਵਿਸਵਾਸ ਦੁਆਇਆ ਕਿ ਉਹਨਾਂ ਦੀ ਸਮੱਸਿਆਵਾਂ ਨੂੰ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
                  ਸ੍ਰੀਮਤੀ ਹਰਕਮਲ ਕੌਰ ਐਸ.ਪੀ. (ਐਚ),  ਹਲਕਾ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ, ਹਲਕਾ ਮਲੋਟ ਦੇ ਚੇਅਰਮੈਨ ਦੀਪਾਂਸੂ ਵਧਵਾ  ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਆਦਿ ਮੌਜੂਦ ਸਨ। 

ਹੋਰ ਖ਼ਬਰਾਂ :-  10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Leave a Reply

Your email address will not be published. Required fields are marked *