ਖੇਤੀਬਾੜੀ ਵਿਭਾਗ, ਪੰਜਾਬ ਵੱਲੋਂ ਸਰ੍ਹੋਂ ‘ਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ ਕਿਸਾਨਾਂ ਨੂੰ ਫਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ ਸਰ੍ਹੋਂਦੀ ਸਮੇਂ ਤੇ ਬਿਜਾਈ ਅਤੇ ਖਾਦਾਂ ਦੀ ਸਿਫਾਰਿਸ਼ ਕੀਤੀ ਮਿਕਦਾਰ ਪਾਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ।

ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਸਰ੍ਹੋਂ ਵਿੱਚ ਚੇਪੇ ਦਾ ਹਮਲਾ ਆਮ ਕਰਕੇ ਜਨਵਰੀ ਤੋਂ ਲੈ ਕੇ ਅੱਧ ਮਾਰਚ ਤੱਕ ਹੁੰਦਾ ਹੈ ਪਰ ਇਸ ਸਾਲ ਜਨਵਰੀ ਦੇ ਮਹੀਨੇ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਕਰਕੇ ਇਸ ਦਾ ਹਮਲਾ ਨਜਰ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਹੁਣ ਮੌਸਮ ਬਦਲਣ ਨਾਲ ਮੌਜੂਦਾ ਹਾਲਤਾਂ ਵਿੱਚ ਇਸ ਦਾ ਹਮਲਾ ਕਿਤੇ-ਕਿਤੇ ਸ਼ੁਰੂ ਹੋ ਗਿਆ ਹੈ ਅਤੇ ਇਹ ਕੀੜੇ ਬਹੁਤ ਜ਼ਿਆਦਾ ਗਿਣਤੀ ਵਿੱਚ ਫੁੱਲਾਂ ਅਤੇ ਫਲੀਆਂ ਨੂੰ ਢੱਕ ਲੈਂਦੇ ਹਨ ਅਤੇ ਰਸ ਚੂਸਦੇ ਹਨ। ਜਿਸ ਦੇ ਸਿੱਟੇ ਵਜੋਂ ਪੌਦਾ ਮਧਰਾ ਰਹਿ ਜਾਂਦਾ ਹੈ, ਫਲੀਆਂ ਸੁੱਕ ਜਾਂਦੀਆਂ ਹਨ ਅਤੇ ਬੀਜ ਨਹੀਂ ਬਣਦੇ।

ਸਹਾਇਕ ਤੇਲਬੀਜ ਪ੍ਰਸਾਰ ਅਫਸਰ ਡਾ. ਰੁਪਿੰਦਰ ਕੌਰ, ਨੇ ਤੇਲੇ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਵਰਤੋਂ ਕੀੜਿਆਂ ਦੀ ਪੌਦਿਆਂ ਉੱਤੇ ਗਿਣਤੀ ਅਤੇ ਉਨ੍ਹਾਂ ਦੀ ਨੁਕਸਾਨ ਕਰਨ ਦੀ ਸਮਰੱਥਾ ਦੇ ਆਧਾਰ ‘ਤੇ ਕਰਨ ਨੂੰ ਕਿਹਾ। ਇਸ ਦਾ ਅੰਦਾਜਾ ਲਗਾਉਣ ਲਈ ਇੱਕ ਏਕੜ ਰਕਬੇ ਵਿੱਚੋਂ 12 ਤੋਂ 16 ਬੂਟੇ ਜੋ ਕਿ ਖੇਤ ਵਿੱਚ, ਇੱਕ ਦੂਜੇ ਤੋਂ ਦੂਰ-ਦੂਰ ਹੋਣ, ਹਫਤੇ ਵਿਚ ਦੋ ਵਾਰੀ ਚੁਨਣ ਨੂੰ ਕਿਹਾ। ਉਨ੍ਹਾਂ ਦੱਸਿਆ ਕਿ ਜੇਕਰ ਪੌਦੇ ਦੀ ਵਿਚਕਾਰਲੀ ਸ਼ਾਖ ਦੇ ਸਿਰੇ ਤੇ ਚੇਪੇ ਦੀ ਗਿਣਤੀ 50 ਤੋਂ 60 ਪ੍ਰਤੀ 10 ਸੈਂਟੀਮੀਟਰ ਹਿੱਸੇ ਤੇ ਹੋਵੇ ਤਾਂ ਫਸਲ ਤੇ 40gm Actara 25 WG ਜਾਂ 400ml Metasystox 25 EC ਜਾਂ 600ml Dursban ਜਾਂ 20EC ਜਾਂ 400 ml Rogor 30EC ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ ਨੂੰ ਕਿਹਾ।

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੀੜਿਆਂ ਦੀ ਗਿਣਤੀ ਦੁਬਾਰਾ ਉੱਪਰ ਲਿਖੇ ਪੱਧਰ ਤੇ ਪਹੁੰਚ ਜਾਵੇ ਤਾਂ ਛਿੜਕਾਅ ਦੁਬਾਰਾ ਕਰਨ ਦੀ ਸਿਫਾਰਿਸ਼ ਕੀਤੀ ਅਤੇ ਨਾਲ ਹੀ ਉਨ੍ਹਾਂ ਕੀਟਨਾਸ਼ਕਾਂ ਦਾ ਛਿੜਕਾਅ 3 ਵਜੇ ਤੋਂ ਬਾਅਦ ਕਰਨ ਨੂੰ ਕਿਹਾ ਅਤੇ ਛਿੜਕਾਅ ਕੀਤੀ ਫਸਲ ਵਿੱਚੋਂ ਸਾਗ ਦੀ ਤੁੜਾਈ ਇੱਕ ਹਫਤਾ ਪਿੱਛੋਂ ਕਰਨ ਦੀ ਵੀ ਸਿਫਾਰਿਸ਼ ਕੀਤੀ।

dailytweetnews.com

Leave a Reply

Your email address will not be published. Required fields are marked *