ਪੰਜਾਬ ਦੇ 10ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ।

ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ 10ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਹਿੱਤ ਵਿੱਚ ਇਹ ਹੁਕਮ ਜ਼ਰੂਰੀ ਹਨ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਹੋਰ ਖ਼ਬਰਾਂ :-  ਬਾਗੀ ਅਕਾਲੀ ਧੜਾ ਬਣਾ ਸਕਦਾ ਹੈ ਪੰਜਾਬ 'ਚ ਨਵੀਂ ਪਾਰਟੀ : ਵਡਾਲਾ ਨੇ ਕਿਹਾ- ਸਿੱਖ ਬੁੱਧੀਜੀਵੀਆਂ ਨਾਲ 3 ਕਾਨਫਰੰਸ ਕਰਨਗੇ, ਹੋਲੇ ਮਹੱਲੇ ਤੋਂ ਬਾਅਦ ਹੋਵੇਗਾ ਅੰਤਿਮ ਫੈਸਲਾ

dailytweetnews.com

Leave a Reply

Your email address will not be published. Required fields are marked *