ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਦੀ ਵੱਡੀ ਕਾਰਵਾਈ

Punjab Police Logo
ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਐੱਸ.ਐੱਸ.ਪੀ. ਮਾਲੇਰਕੋਟਲਾ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸੰਜੀਵ ਕਪੂਰ, ਸਬ-ਡਿਵੀਜ਼ਨ ਅਮਰਗੜ੍ਹ ਦੀ ਅਗਵਾਈ ਹੇਠ ਥਾਣਾ ਅਮਰਗੜ੍ਹ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।

ਪਹਿਲਾ ਮਾਮਲਾ: ਮੁਕੱਦਮਾ ਨੰਬਰ 353 ਮਿਤੀ 24.10.2026, ਧਾਰਾ 22/61/85 NDPS ਐਕਟ, ਥਾਣਾ ਅਮਰਗੜ੍ਹ ਤਹਿਤ ਮੁਲਜ਼ਮ ਆਹਦ ਪੁੱਤਰ ਮੁਹੰਮਦ ਜਮੀਲ, ਵਾਸੀ ਖੁਸ਼ਹਾਲ ਬਸਤੀ, ਮੰਨਾ ਫਾਟਕ, ਮਾਲੇਰਕੋਟਲਾ ਪਾਸੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਦੀ ਕਾਰਵਾਈ ਏ.ਐੱਸ.ਆਈ. ਵਿਕਰਮਜੀਤ ਸਿੰਘ ਵੱਲੋਂ ਕੀਤੀ ਗਈ।

ਦੂਜਾ ਮਾਮਲਾ: ਮੁਕੱਦਮਾ ਨੰਬਰ 354 ਮਿਤੀ 24.10.2026, ਧਾਰਾ 21/61/85 NDPS ਐਕਟ, ਥਾਣਾ ਅਮਰਗੜ੍ਹ ਤਹਿਤ ਮੁਲਜ਼ਮ ਸੰਦੀਪ ਸਿੰਘ ਪੁੱਤਰ ਸੋਹਣ ਸਿੰਘ, ਵਾਸੀ ਪਿੰਡ ਚੌਂਦਾ, ਅਮਰਗੜ੍ਹ ਪਾਸੋਂ 7 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਗਈ। ਇਸ ਮਾਮਲੇ ਦੀ ਕਾਰਵਾਈ ਏ.ਐੱਸ.ਆਈ. ਸੁਖਵਿੰਦਰ ਸਿੰਘ ਵੱਲੋਂ ਕੀਤੀ ਗਈ।

ਹੋਰ ਖ਼ਬਰਾਂ :-  ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਐੱਸ.ਐੱਸ.ਪੀ. ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।

ਮਾਲੇਰਕੋਟਲਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿੱਚ ਸਹਿਯੋਗ ਦੇਣ।

 
 

Leave a Reply

Your email address will not be published. Required fields are marked *