ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਹਿ ਸਨਮਾਨ ਰਾਸ਼ੀਆਂ ਖਾਤੀਆਂ ਵਿੱਚ ਪਹੁੰਚੀ, ਮਾਨ ਸਰਕਾਰ ਦੇ ਵਾਅਦੇ ਨਿਰਵਿਘਨ ਹੋ ਰਹੇ ਨੇ ਮੁਕੰਮਲ

The amount of the Mother-Daughter Respect Scheme has reached the accounts, the promises of the Mann government are being fulfilled without any hindrance.

ਕੀਰਤਪੁਰ ਸਾਹਿਬ 03 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਦੀ ਸਨਮਾਨ ਰਾਸ਼ੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਣ ’ਤੇ ਲਾਭਪਾਤਰੀ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਕੋਟਬਾਲਾ ਦੀਆਂ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਤਹਿਤ ਸਨਮਾਨ ਰਾਸ਼ੀ ਮੁਹੱਈਆ ਕਰਵਾਉਣਾ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਹਿਯੋਗ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।
       ਮਹਿਲਾਵਾਂ ਨੇ ਕਿਹਾ ਕਿ ਦੂਜੀ ਕਿਸ਼ਤ ਦੀ ਰਾਸ਼ੀ ਮੁੜ ਉਨ੍ਹਾਂ ਦੇ ਖਾਤਿਆਂ ਵਿੱਚ ਆਉਣ ਨਾਲ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਮਹਿਲਾਵਾਂ ਨੂੰ ਸਨਮਾਨ ਦੇਣ ਦੇ ਨਾਲ ਉਨ੍ਹਾਂ ਦੀਆਂ ਲੋੜਾਂ ਵਿੱਚ ਵੀ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
      ਪਿੰਡ ਕੋਟਬਾਲਾ ਵਿੱਚ ਇਕੱਠੀਆਂ ਹੋਈਆਂ ਮਹਿਲਾਵਾਂ ਗੁਰਵਿੰਦਰ, ਪਿੰਕੀ, ਹਰਦੀਪ ਕੌਰ, ਹਰਪਾਲ ਕੌਰ, ਸੁਨੀਤਾ, ਹਰਜੀਤ ਕੌਰ, ਪ੍ਰਕਾਸ਼ ਕੌਰ ਅਤੇ ਪੂਨਮ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਦੀ ਰਾਸ਼ੀ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਮਹਿਲਾਵਾਂ ਨੂੰ ਆਪਣੇ ਪਰਿਵਾਰਕ ਖਰਚਿਆਂ ਅਤੇ ਹੋਰ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਮਿਲੇਗੀ। ਉਨ੍ਹਾਂ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੇ ਜਾ ਰਹੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।
      ਮਹਿਲਾਵਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਲਾਭਪਾਤਰੀਆਂ ਨੂੰ ਯੋਜਨਾਵਾਂ ਨਾਲ ਜੋੜਨ ਲਈ ਵਰਕਰਾਂ ਨੂੰ ਵੀ ਸਰਗਰਮ ਕੀਤਾ ਗਿਆ ਹੈ। ਮਹਿਲਾਵਾਂ ਨੇ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਮਹਿਲਾਵਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਅਜਿਹੇ ਲੋਕ-ਪੱਖੀ ਉਪਰਾਲੇ ਜਾਰੀ ਰੱਖੇ ਜਾਣਗੇ।
  ਇਸ ਮੌਕੇ ਬਲਵਿੰਦਰ ਕੌਰ ਬੈਂਸ, ਗੁਰਵਿੰਦਰ ਕੌਰ ਸੇਖੋਂ ਹਲਕਾ ਕੋਆਰਡੀਨੇਟਰ, ਹਰਵਿੰਦਰ ਕੌਰ ਜਿਲ੍ਹਾਂ ਜੁਆਇੰਟ ਸਕੱਤਰ, ਊਸ਼ਾ ਰਾਣੀ, ਕਮਲੇਸ਼ ਨੱਡਾ ਸੀਨੀਅਰ ਪ੍ਰਧਾਨ, ਸਰਲਾ ਦੇਵੀ, ਰਣਜੀਤ ਕੌਰ ਸਰਪੰਚ, ਅਮ੍ਰਿਤ ਕੌਰ, ਸੁਸ਼ਮਾ, ਰਣਜੀਤ ਕੌਰ ਹਾਜ਼ਰ ਸਨ। 

ਹੋਰ ਖ਼ਬਰਾਂ :-  ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

Leave a Reply

Your email address will not be published. Required fields are marked *