ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2026 ਅੰਗ 631

ਸੋਰਠਿ ਮਹਲਾ ੯

॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਅਰਥ:-   (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥

ਹੋਰ ਖ਼ਬਰਾਂ :-  ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ, ਹਾਲ ਗੇਟ, ਅੰਮ੍ਰਿਤਸਰ ਵਿਖੇ ਮਨਾਇਆ ਗਿਆ

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *