ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-10-2026 ਅੰਗ 956

ਸਲੋਕ ਮਃ ੩ 

॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥

ਅਰਥ:- ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1। ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।

ਹੋਰ ਖ਼ਬਰਾਂ :-  ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ 'ਤੇ

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *