ਬਜਟ ਇਜਲਾਸ ‘ਚ ਹਿੱਸਾ ਨਹੀਂ ਲੈ ਸਕਣਗੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ (Lok Sabha Member Amritpal Singh) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ (Punjab Govt) ਨੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਦੇ ਬਜਟ ਸੈਸ਼ਨ (Budget Session) ਵਿੱਚ ਸ਼ਾਮਲ ਹੋਣ ਦੀ ਦਿੱਤੀ ਅਸਥਾਈ ਪੈਰੋਲ (Parole) ਦੀ ਅਰਜ਼ੀ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਥਾਈ ਤੌਰ ‘ਤੇ ਜੇਲ੍ਹ ਤੋਂ ਰਿਹਾਅ ਕੀਤਾ ਜਾਂਦਾ ਹੈ, ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ,ਇਸ ਡਰ ਕਾਰਨ ਉਸਦੀ ਪੈਰੋਲ ਪਟੀਸ਼ਨ (Parole Petition) ਰੱਦ ਕਰ ਦਿੱਤੀ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪਿਛਲੇ ਮਹੀਨੇ ਪੰਜਾਬ ਸਰਕਾਰ (Punjab Govt) ਨੂੰ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਦੀ ਪਟੀਸ਼ਨ ‘ਤੇ ਸੱਤ ਦਿਨਾਂ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ।

ਹੋਰ ਖ਼ਬਰਾਂ :-  ਅੰਮ੍ਰਿਤਸਰ ਗੋਲੀਬਾਰੀ: ਕਾਠੀਆਂਵਾਲਾ ਬਾਜ਼ਾਰ ਵਿੱਚ ਗੈਂਗਸਟਰ ਰਵਨੀਤ ਸਿੰਘ 'ਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦਾ ਪਲ ਸੀਸੀਟੀਵੀ ਵਿਚ ਕੈਦ

ਖਡੂਰ ਸਾਹਿਬ (Khadur Sahib) ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ (Lawyer Iman Singh Khara) ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਪੰਜਾਬ ਸਰਕਾਰ (Punjab Govt) ਤੋਂ ਸੰਸਦ ਮੈਂਬਰ ਦੀ ਰਿਹਾਈ ਦੀ ਅਰਜ਼ੀ ਦੇ ਸਬੰਧ ਵਿੱਚ ਜਵਾਬ ਮਿਲਿਆ ਹੈ।

ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਪਹਿਲੇ ਪੜਾਅ ਵਿੱਚ 13 ਫਰਵਰੀ ਤੱਕ ਜਾਰੀ ਰਹੇਗਾ, ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ ਤੱਕ ਹੋਵੇਗਾ।

Leave a Reply

Your email address will not be published. Required fields are marked *