ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

CM announces to launch Jet Ski, Motor Paragliding and Hot air Balloon activities at Chamrod Pattan

ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸੁਰੂ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ‘ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਥਾਂ ‘ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਟਰਾਇਲ/ਪ੍ਰਦਰਸਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ ‘ਤੇ ਸੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।

ਹੋਰ ਖ਼ਬਰਾਂ :-  ਰਾਜਸਥਾਨ ਦੇ ਅਲਵਰ ਵਿੱਚ ਇੱਕ ਹੋਰ ਮਾਲ ਗੱਡੀ ਪਟੜੀ ਤੋਂ ਉਤਰੀ; ਚਾਰ ਦਿਨਾਂ ਵਿੱਚ ਚੌਥੀ ਘਟਨਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤੀ ਸੋਮਿਆਂ ਦੀ ਭਰਪੂਰ ਬਖਸ਼ਿਸ ਹੋਣ ਕਰਕੇ ਇਹ ਵਿਸਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਹੋਵੇਗਾ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਅਣਵਰਤੀਆਂ ਸੰਭਾਵਨਾਵਾਂ ਨੂੰ ਹੁਣ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਕੁਦਰਤੀ ਸੋਮਿਆਂ ਨਾਲ ਲਬਰੇਜ ਇਸ ਸੁੰਦਰ ਸਥਾਨ ਵੱਲ ਵਿਸਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

dailytweetnews.com

Leave a Reply

Your email address will not be published. Required fields are marked *