ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ

ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ ਹੈ,ਅਰਸ਼ ਡੱਲਾ ਨੇ ਜੋੜੇ ਨੂੰ ਵੀਡੀਓ ਬਣਾਉਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਆਡੀਓ ਭੇਜ ਕੇ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ (Haryana High Court) ਨੇ ਪੰਜਾਬ ਪੁਲਿਸ ਨੂੰ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ (Punjab Police) ਨੂੰ ਵੀ ਨੋਟਿਸ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਨਿਹੰਗ ਸਿੰਘ (Nihang Singh) ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਪਟੀਸ਼ਨ ਦਾਇਰ ਕੀਤੀ ਸੀ।

ਹੋਰ ਖ਼ਬਰਾਂ :-  ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ (Indecent Video) ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ,ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।

Leave a Reply

Your email address will not be published. Required fields are marked *