ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖ਼ਿਲਾਫ਼ ਅਰੈਸਟ ਵਾਰੰਟ ਜਾਰੀ

ਵਿਧਾਨ ਸਭਾ ਚੋਣਾਂ ਦੌਰਾਨ ਭਾਜਵਾ ਉਮੀਦਵਾਰ ਹੰਸ ਰਾਜ ਹੰਸ  ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧ ਵਿੱਚ ਦੋ ਕਿਸਾਨ ਆਗੂਆਂ ਖ਼ਿਲਾਫ਼ ਵਾਰੰਟ ਜਾਰੀ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਭਲਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਫਰੀਦਕੋਟ ਦੇ ਐਸ.ਡੀ.ਐਮ ਵੱਲੋਂ ਕ੍ਰਿਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਅਤੇ ਨੋਨਿਹਾਲ ਸਿੰਘ ਵਾਸੀ ਦੀਪ ਸਿੰਘ ਵਾਲਾ ਉੱਪਰ ਚੋਣ ਮੁਹਿੰਮ ਵਿੱਚ ਵਿਘਨ ਪਾਉਣ ਅਤੇ ਧਮਕੀਆਂ ਦੇਣ ਸਬੰਧੀ ਪ੍ਰਾਪਤ ਸ਼ਿਕਾਇਤ ਦੇ ਸਨਮੁੱਖ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਹੋਰ ਖ਼ਬਰਾਂ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *