ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ

ਬੰਗਲਾਦੇਸ਼ ਦੀ ਅਦਾਲਤ ਨੇ ਵੀਰਵਾਰ (17 ਅਕਤੂਬਰ) ਨੂੰ ਸਾਬਕਾ ਨੇਤਾ ਸ਼ੇਖ ਹਸੀਨਾ (Sheikh Hasina) ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ।

ਸ਼ੇਖ ਹਸੀਨਾ ਅਗਸਤ ‘ਚ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਭਾਰਤ ਆ ਗਏ ਸੀ। ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ (International Criminal Tribunal) ਦੇ ਮੁੱਖ ਵਕੀਲ ਮੁਹੰਮਦ ਤਾਜੁਲ ਇਸਲਾਮ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ, ”ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Former Prime Minister Sheikh Hasina) ਦੀ ਗ੍ਰਿਫਤਾਰੀ ਤੇ ਉਸ ਨੂੰ 18 ਨਵੰਬਰ ਨੂੰ ਅਦਾਲਤ ‘ਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

ਹੋਰ ਖ਼ਬਰਾਂ :-  ਬੰਗਲਾਦੇਸ਼ ਵਿੱਚ 15 ਅਗਸਤ ਨੂੰ ਬੰਗਬੰਧੂ ਮੁਜੀਬੁਰ ਰਹਿਮਾਨ ਦੀ ਹੱਤਿਆ ਦੀ ਯਾਦ ਵਿੱਚ ਕੀਤੀ ਜਾਂਦੀ ਰਾਸ਼ਟਰੀ ਛੁੱਟੀ ਰੱਦ

ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਦੇ ਪ੍ਰਧਾਨ ਜਸਟਿਸ ਮੁਹੰਮਦ ਗੁਲਾਮ ਮੁਰਤੂਜ਼ਾ ਮਜ਼ੂਮਦਾਰ ਨੇ ਸਵੇਰੇ 11:30 ਵਜੇ ਟ੍ਰਿਬਿਊਨਲ (Tribunal) ਦੀ ਕਾਰਵਾਈ ਸ਼ੁਰੂ ਕੀਤੀ। ਪਹਿਲੇ ਦਿਨ ਇਸਤਗਾਸਾ ਟੀਮ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ 50 ਹੋਰ ਲੋਕਾਂ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਦੀ ਮੰਗ ਕੀਤੀ।

Leave a Reply

Your email address will not be published. Required fields are marked *