ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਚੰਡੀਗੜ੍ਹ, 3 ਜੁਲਾਈ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਆਪਣੇ ਇਸ ਨਿੱਜੀ ਦੌਰੇ ਦੌਰਾਨ ਨਿਊਜ਼ੀਲੈਂਡ ਵਿੱਚ ਡਾ.ਬੀ.ਆਰ. ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀਰਾਮ ਜੀ ਦੇ ਵਿਚਾਰਧਾਰਾ ਦਾ ਵੀ ਪ੍ਰਚਾਰ ਤੇ ਪ੍ਰਸਾਰ ਕਰਨਗੇ ਅਤੇ ਇਸ ਸਮਾਗਮ ਵਿੱਚ ਭਾਗ ਲੈਣਗੇ।

ਹੋਰ ਖ਼ਬਰਾਂ :-  ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਬੁਲਾਰੇ ਨੇ ਦੱਸਿਆ ਕਿ ਜਸਵੀਰ ਸਿੰਘ ਗੜ੍ਹੀ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਵਤਨ ਵਾਪਸੀ ਕਰਨਗੇ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਆਪਣਾ ਕਾਰਜਭਾਰ ਸੰਭਾਲਣਗੇ।

Leave a Reply

Your email address will not be published. Required fields are marked *