ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।
ਇਸ ਕੈਂਪ ਦਾ ਆਗਾਜ਼ ਪਿੰਡ ਦੇ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ.ਅਮਨ ਕੌਂਸਲ ਅਤੇ ਸੁਪਰਡੈਂਟ ਸ੍ਰ. ਗੁਰਜੀਤ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।
ਇਸ ਕੈਂਪ ਵਿੱਚ ਆਯੂਰਵੈਦਿਕ ਵਿਭਾਗ ਵੱਲੋਂ 335 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 248 ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ।
ਇਸ ਕੈਂਪ ਵਿੱਚ ਆਯੂਰਵੈਦਿਕ ਵਿਭਾਗ ਵੱਲੋਂ ਡਾ.ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਨਵਨੀਤ ਬਾਂਸਲ ਏ ਐਮ ਓ, ਡਾ. ਸੀਮਾਂ ਬਾਂਸਲ ਏ ਐਮ ਓ ਅਤੇ ਡਾ. ਪੂਨਮ ਰਾਣੀ ਏ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਉੱਪਵੈਦ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਗਸੀਰ ਸਿੰਘ ਨੇ ਦਵਾਈਆਂ ਦੀ ਵੰਡ ਕੀਤੀ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਅਨੁਪਮ ਰੁਪਾਲ ਐੱਚ ਐੱਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ ਹੋਮਿਓਪੈਥੀ ਡਿਸਪੈਂਸਰ ਇੰਦਰਜੀਤ ਅਤੇ ਗੁਰਮੀਤ ਸਿੰਘ ਧਨੌਲਾ ਨੇ ਹੋਮਿਓਪੈਥਿਕ ਦਵਾਈਆਂ ਦੀ ਵੰਡ ਕੀਤੀ।