ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਫਤਿਹਗੜ੍ਹ ਚੂੜੀਆਂ/ਬਟਾਲਾ, 26 ਜੁਲਾਈ : ਪੰਜਾਬ ਦੇ ਹਰ ਘਰ ਤੱਕ ਸੰਤੁਲਿਤ ਆਹਾਰ ਪਹੁੰਚਾਉਣ ਦੇ ਮਕਸਦ ਦੇ ਨਾਲ ਮਾਨ ਸਰਕਾਰ ਦੇ ਵੱਲੋਂ ਲਗਾਤਾਰ ਮਿਹਨਤ ਜਾਰੀ ਹੈ। ਇਸੇ ਲੜੀ ਦੇ ਤਹਿਤ ਮਾਨ ਸਰਕਾਰ ਦੇ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਭਾਰਥਵਾਲ ਦੇ ਵਿੱਚ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਵਲੋਂ ‘ਮੇਰੀ ਰਸੋਈ’ ਯੋਜਨਾ ਦੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਨੂੰ ਮਾਨ ਸਰਕਾਰ ਦੇ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਯੋਜਨਾਵਾਂ ਦੇ ਬਾਰੇ ਵਿੱਚ ਜਾਣੂ ਕਰਵਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਮਿਲੇ। ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।

ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ।

ਹੋਰ ਖ਼ਬਰਾਂ :-  ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ

ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਇਸ ਮੌਕੇ ਦੇ ਨਿਰੰਜਣ ਸਿੰਘ, ਸਰਪੰਚ ਗੁਰਮੀਤ ਕੌਰ ,ਪੰਚ ਮਲਕੀਤ ਸਿੰਘ, ਪੰਚ ਹਰਪਾਲ ਸਿੰਘ ,ਪੰਚ ਹਰਪ੍ਰੀਤ ,ਪੰਚ ਸੁਰਜੀਤ ਸਿੰਘ ,ਬਲਜੀਤ ਸਿੰਘ , ਬੁੱਧ ਸਿੰਘ, ਪੰਚ ਅਮਨਦੀਪ ਕੌਰ ,ਭੁਪਿੰਦਰ ਕੌਰ, ਸਰਬਜੀਤ ਕੌਰ,ਪਰਮਜੀਤ ਕੌਰ,ਹਰਮਨਪ੍ਰੀਤ ਸਿੰਘ,ਅਕਾਸ਼ਦੀਪ ਸਿੰਘ , ਚੌਂਕੀਦਾਰ ਬਲਵਿੰਦਰ ਸਿੰਘ, ਲੰਬੜਦਾਰ ਬਲਵਿੰਦਰ  ਸਿੰਘ, ਨਰਿੰਦਰ ਸਿੰਘ ਡੀਪੂ ਹੋਲਡਰ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *