ਦਿੱਲੀ ‘ਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ

ਦਿੱਲੀ ‘ਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਦਿੱਲੀ ਸਰਕਾਰ (Delhi Government) ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਬਹੁਤ ਗੰਭੀਰ ਹੈ,ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਰਕਾਰ 21 ਫੋਕਸ ਪੁਆਇੰਟਾਂ ‘ਤੇ ਆਧਾਰਿਤ ਵਿੰਟਰ ਐਕਸ਼ਨ ਯੋਜਨਾ (Winter Action Plan) ਤਿਆਰ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਵਿੰਟਰ ਐਕਸ਼ਨ ਪਲਾਨ ਅਨੁਸਾਰ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ,ਤਾਂ ਜੋ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ।

ਸਰਦੀਆਂ ‘ਚ ਪ੍ਰਦੂਸ਼ਣ ਦੇ ਖਤਰੇ ਨੂੰ ਦੇਖਦੇ ਹੋਏ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਆਨਲਾਈਨ ਡਿਲੀਵਰੀ Online Delivery) ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਹਨ। ਪਟਾਕਿਆਂ ਨੂੰ ਲੈ ਕੇ ਲੋਕਾਂ ਵਿੱਚ ਕਿਸੇ ਕਿਸਮ ਦਾ ਸ਼ੱਕ ਨਹੀਂ ਹੋਣਾ ਚਾਹੀਦਾ, ਇਸ ਲਈ ਇਹ ਪਾਬੰਦੀ ਹਰ ਤਰ੍ਹਾਂ ਦੇ ਪਟਾਕਿਆਂ ਲਈ ਜਾਇਜ਼ ਹੈ। ਇਹ ਪਾਬੰਦੀ ਦਿੱਲੀ ਵਿੱਚ 1 ਜਨਵਰੀ 2025 ਤੱਕ ਲਾਗੂ ਰਹੇਗੀ।

ਹੋਰ ਖ਼ਬਰਾਂ :-  ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੋਪਾਲ ਰਾਏ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ (Delhi Government) ਨਹੀਂ ਚਾਹੁੰਦੀ ਕਿ ਵਪਾਰੀਆਂ ਅਤੇ ਡੀਲਰਾਂ ਨੂੰ ਕਿਸੇ ਤਰ੍ਹਾਂ ਦਾ ਆਰਥਿਕ ਨੁਕਸਾਨ ਹੋਵੇ। ਅਜਿਹੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਸਮੇਂ ਸਿਰ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *