ਬਠਿੰਡਾ ਜ਼ਿਲ੍ਹੇ ‘ਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ – ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਚ ਖੱਲਲ ਪੈਦਾ ਹੇਣ ਤੇ ਸਰਕਾਰੀ/ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਹੋਣ ਤੋਂ ਸੁਰੱਖਿਆ ਲਈ ਇਹ ਜ਼ਰੂਰੀ ਹੈ ਕਿ ਕਿਸੇ ਕਿਸਮ ਦਾ ਜਲੂਸ ਕੱਢਣ, ਕੋਈ ਸਮਾਗਮ ਕਰਨ, ਕਿਸੇ ਸਮਾਗਮ ਜਾਂ ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ਤੇ ਮੀਟਿੰਗ ਕਰਨ, ਨਾਹਰੇ ਲਗਾਉਣ, ਅਗੇਤਰੀ ਪ੍ਰਾਵਨਗੀ ਬਗੈਰ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਕੀਤੀ ਗਈ ਹੈ।

ਹੋਰ ਖ਼ਬਰਾਂ :-  6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ

ਇਸ ਤੋਂ ਇਲਾਵਾ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ, ਬਰਛੇ ਭਾਲੇ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਮਾਰੂ ਹਥਿਆਰ ਚੁੱਕਣ, ਚਲਾਉਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ।

ਇਹ ਹੁਕਮ ਪੁਲਿਸ/ਆਰਮੀ ਵਰਦੀਆਂ ਵਿੱਚ ਮਿਲਟਰੀ ਅਮਲਾ ਤੇ ਕੋਈ ਹੋਰ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

ਇਹ ਹੁਕਮ 11 ਜੂਨ 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *