ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਲਾਈ ਪਾਬੰਦੀ

ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ।

ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ (Telegram) ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ। ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ।

ਹੋਰ ਖ਼ਬਰਾਂ :-  ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਰੂਸ ਨਾਲ ਤੁਰੰਤ ਜੰਗਬੰਦੀ ਦੀ ਮੰਗ ਨੂੰ ਠੁਕਰਾ ਦਿੱਤਾ; 'ਵਿਸਤ੍ਰਿਤ ਅਤੇ ਲਾਗੂ ਸੁਰੱਖਿਆ ਗਾਰੰਟੀਆਂ' ਦੀ ਅਪੀਲ ਕੀਤੀ

ਇਸ ਤੋਂ ਪਹਿਲਾਂ ਯੂਕਰੇਨ ਦੀ GUR ਮਿਲਟਰੀ ਇੰਟੈਲੀਜੈਂਸ ਏਜੰਸੀ (Intelligence Agency) ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਰੂਸ ਇਸ ਪਲੇਟਫਾਰਮ (Platform) ‘ਚ ਘੁਸਪੈਠ ਕਰਨ ‘ਚ ਸਮਰੱਥ ਹੈ।

Leave a Reply

Your email address will not be published. Required fields are marked *