ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

Bhagwant Mann government distributes appointment letters to 9 candidates on compassionate grounds in the Transport Department

ਚੰਡੀਗੜ੍ਹ, 28 ਅਕਤੂਬਰ 2026 – ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ ‘ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ, “ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ।”

ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

ਹੋਰ ਖ਼ਬਰਾਂ :-  ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ, “ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।” ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

 

Leave a Reply

Your email address will not be published. Required fields are marked *