ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

Bhai Parvinder Singh Jhota's portrait will be displayed at the Central Sikh Museum: Advocate Harjinder Singh Dhami

ਮਾਨਸਾ/ ਅੰਮ੍ਰਿਤਸਰ:-    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਿੱਖ ਪੰਥ ਲਈ ਅਹਿਮ ਸੇਵਾਵਾਂ ਨਿਭਾਉਣ ਅਤੇ ਕੁਰਬਾਨੀਆਂ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਤਿਕਾਰ ਭੇਟ ਕਰਨ ਦੀ ਲੜੀ ਤਹਿਤ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਸਮੂਹ ਵਿੱਚ ਸਥਿਤ ਇਤਿਹਾਸਕ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸੁਸ਼ੋਭਿਤ ਕੀਤੀ ਜਾਵੇਗੀ।

ਹੋਰ ਖ਼ਬਰਾਂ :-  ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਪੰਥਕ ਸੇਵਾਵਾਂ ਨੂੰ ਕੀਤਾ ਜਾਵੇਗਾ ਯਾਦ

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥ ਅਤੇ ਕੌਮ ਲਈ ਅਜਿਹੇ ਅਨਮੋਲ ਯੋਗਦਾਨ ਪਾਉਣ ਵਾਲੇ ਯੋਧਿਆਂ ਅਤੇ ਸਖ਼ਸੀਅਤਾਂ ਦਾ ਇਤਿਹਾਸ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਜਾਣੂ ਕਰਵਾਉਣਾ ਸਾਡਾ ਮੁਢਲਾ ਫ਼ਰਜ਼ ਹੈ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਸਵੀਰ ਲੱਗਣ ਨਾਲ ਸੰਗਤਾਂ ਉਨ੍ਹਾਂ ਦੇ ਜੀਵਨ ਸੰਘਰਸ਼ ਅਤੇ ਸੇਵਾਵਾਂ ਤੋਂ ਪ੍ਰੇਰਨਾ ਲੈ ਸਕਣਗੀਆਂ।

Leave a Reply

Your email address will not be published. Required fields are marked *