ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

ਮਾਲੇਰਕੋਟਲਾ 22 ਦਸੰਬਰ : ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ 18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12.2025 ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ।

ਮਿਤੀ 17.12.2025 ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਨੂੰ ਰਾਤ 10:30 ਵਜੇ ਸੂਚਨਾ ਮਿਲੀ ਕਿ ਧੂਰੀ ਰੋਡ, ਪਿੰਡ ਸੰਗਾਵਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਲਾਸ਼ ਦੇ ਨੇੜੇ ਇੱਕ ਟਰੱਕ ਖੜਾ ਮਿਲਿਆ। ਮੁੱਢਲੀ ਜਾਂਚ ਤੋਂ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜਯੰਤ ਇਨਕਲੇਵ ਨੇੜੇ ਪੀ.ਏ.ਸੀ. ਸਹਾਰਨਪੁਰ, ਬਰੇਲੀ (ਯੂ.ਪੀ.) ਵਜੋਂ ਹੋਈ, ਜੋ ਲਗਭਗ 6 ਮਹੀਨਿਆਂ ਤੋਂ ਨਿਰਮਲ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਦੇ ਟਰੱਕ ਨੰਬਰ PB-08-FR-9813 ‘ਤੇ ਡਰਾਈਵਰੀ ਕਰਦਾ ਸੀ।

ਹੋਰ ਖ਼ਬਰਾਂ :-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ

ਉਕਤ ਟਰੱਕ ਨੰਬਰ PB-08-FR-9813 ਲੈ ਕੇ ਸੰਗਰੂਰ ਸਾਈਡ ਜਾ ਰਿਹਾ ਸੀ ਕਿ ਰਸਤੇ ਵਿੱਚ ਨਾਮਾਲੂਮ ਵਿਅਕਤੀਆਂ ਵੱਲੋਂ ਲੁੱਟ-ਖੋਹ ਕਰਨ ਦੇ ਇਰਾਦੇ ਨਾਲ ਮ੍ਰਿਤਕ ਅਮਰੀਕ ਸਿੰਘ ਦੀਆਂ ਲੱਤਾਂ ਅਤੇ ਬਾਂਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਟਰੱਕ ਦੀ ਕੰਡਕਟਰ ਵਾਲੀ ਸਾਈਡ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਅਮਰੀਕ ਸਿੰਘ ਦੀ ਮੌਤ ਹੋ ਗਈ।

Leave a Reply

Your email address will not be published. Required fields are marked *