ਰੂਪਨਗਰ, ਸੰਗਰੂਰ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਬਲੈਕਆਊਟ ਦਾ ਐਲਾਨ

ਸੰਗਰੂਰ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 10 ਅਤੇ 11 ਮਈ ਦੀ ਰਾਤ 9:10 ਵਜੇ ਤੋਂ 11:00 ਵਜੇ ਤੱਕ ਪੂਰੀ ਤਰ੍ਹਾਂ ਬਲੈਕਆਊਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੂਪਨਗਰ ਜ਼ਿਲੇ ਵਿੱਚ ਵੀ ਅੱਜ ਰਾਤ ਬਲੈਕਆਊਟ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਾਰੇ ਨਿਵਾਸੀਆਂ ਨੂੰ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਦੀ ਹਦਾਇਤ ਕੀਤੀ ਜਾਂਦੀ ਹੈ, ਕਿਉਂਕਿ ਬਿਜਲੀ ਸਪਲਾਈ ਬੰਦ ਰਹੇਗੀ।

ਬਿਜਲੀ ਬਹਾਲ ਹੋਣ ਤੋਂ ਬਾਅਦ ਵੀ, ਨਿਵਾਸੀਆਂ ਨੂੰ ਘਰਾਂ ਦੀਆਂ ਲਾਈਟਾਂ, ਸੋਲਰ ਲਾਈਟਾਂ, ਸੀਸੀਟੀਵੀ ਕੈਮਰੇ ਅਤੇ ਇਸ ਤਰ੍ਹਾਂ ਦੇ ਹੋਰ ਯੰਤਰ ਬੰਦ ਰੱਖਣੇ ਚਾਹੀਦੇ ਹਨ। ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਲਾਜ਼ਮੀ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ-ਸਿਹਤ,ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ

ਅਧਿਕਾਰੀਆਂ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵਲੋ ਅਫਵਾਹਾਂ ਜਾਂ ਅਣ-ਪ੍ਰਮਾਣਿਤ ਜਾਣਕਾਰੀ ਦੇ ਫੈਲਾਅ ਤੋਂ ਬਚਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *