ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਬਲਾਕ ਪੱਧਰੀ ਸੈਮੀਨਾਰ

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।  ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਵਰਿਆਮ ਸਿੰਘ  ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ , ਵਿਭਾਗੀ ਸਕੀਮਾਂ ਜਿਵੇ ਡੀ.ਡੀ. 8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋ ਵੱਧ ਲਾਭ ਲੈਣ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਹਾਈਟੈਕ ਮਸ਼ੀਨਰੀ, ਚਾਰਾ  ਪ੍ਰਬੰਧਨ, ਸਾਈਲੇਜ ਬੇਲਰ ਅਤੇ ਟੀ.ਐਮ.ਆਰ. ਆਦਿ ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਹੋਰ ਖ਼ਬਰਾਂ :-  ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ

ਇਸ ਮੋਕੇ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੀਨ, ਗੁਰਚਰਨ ਸਿੰਘ, ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ -1, ਜੋਤੀ ਸ਼ਰਮਾ , ਰਾਜੀਵ ਕੁਮਾਰ ਡੇਅਰੀ ਫੀਲਡ ਸਹਾਇਕ, ਸੁਖਬੀਰ ਕੌਰ ਸਟੈਨੋ ਟਾਈਪਿਸਟ, ਰਾਹੁਲ ਸ਼ਰਮਾ ਕਲਰਕ, ਗੁਰਦਿਆਲ ਸਿੰਘ ਰਿਟਾ. ਡੇਅਰੀ ਵਿਕਾਸ ਇੰਸਪੈਕਟਰ ,ਰਿਟਾ. ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਤੇ ਦਲਜੀਤ ਸਿੰਘ ਮਿਆਦੀਆਂ ਡੇਅਰੀ ਫਾਰਮਰ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਐਨ.ਐਨ,ਐਮ ਸੀਕਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੂੰ ਵਿਭਾਗੀ ਕਿੱਟਾਂ, ਮਿਨਰਲ ਮਿਕਸਚਰ ਵੰਡਿਆ ਗਿਆ।

dailytweetnews.com

Leave a Reply

Your email address will not be published. Required fields are marked *