ਅੰਮ੍ਰਿਤਸਰ ‘ਚ ਬਾਊਂਸਰ ਦਾ ਬੇਰਹਿਮੀ ਨਾਲ ਕਤਲ- ਪੜ੍ਹੋਂ ਪੂਰੀ ਖਬਰ

ਹਰਮਨਪ੍ਰੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ ਵਾਸੀ ਗਿੱਲਾਂਵਾਲੀ ਬਟਾਲਾ ਦਾ ਰਹਿਣ ਵਾਲਾ ਸੀ। ਫਾਇਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਹਰਮਨਪ੍ਰੀਤ ਸਿੰਘ ਬਾਊਂਸਰ ਦਾ ਕੁੱਝ ਲੋਕਾਂ ਨੇ ਸਿਰ ਵਿੱਚ ਇੱਟਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤ ਸੀ।

ਹਰਮਨਪ੍ਰੀਤ ਸਿੰਘ ਬੀਤੀ ਦੇਰ ਸ਼ਾਮ ਆਪਣੇ ਸਾਥੀਆਂ ਦਾ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੀ ਚੱਕ ਵਿਚ ਕੰਪਨੀ ਦੀਆਂ ਕਿਸ਼ਤਾਂ ਦੀ ਉਗਰਾਹੀ ਕਰਨ ਗਿਆ ਸੀ, ਉਥੇ ਕਿਸੇ ਘਰ ਵਾਲਿਆਂ ਕੋਲੋ ਕਿਸ਼ਤਾਂ ਦੇ ਪੈਸੇ ਮੰਗਣ ‘ਤੇ ਮਾਮੂਲੀ ਤਕਰਾਰ ਦੌਰਾਨ ਝਗੜਾ ਹੋ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਉਸ ਪਰਿਵਾਰ ਵੱਲੋਂ ਇੱਟਾਂ ਮਾਰ ਕੇ ਬਾਊਂਸਰ ਹਰਮਨਪ੍ਰੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਹੋਰ ਖ਼ਬਰਾਂ :-  ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਪੁਲਸ ਵੱਲੋ ਦੋਸ਼ੀਆਂ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੇ ਹਰਮਨਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਈ ਭੇਜ ਦਿੱਤਾ ਹੈ।

Leave a Reply

Your email address will not be published. Required fields are marked *