ਪੰਜਾਬ ਪੁਲਿਸ ਨੇ 48 ਘੰਟਿਆਂ ਵਿੱਚ ਸੁਲਝਾਇਆ ਬਾਉਂਸਰ ਕਤਲ ਕਾਂਡ

ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਪਟਿਆਲ ਗੈਂਗ ਦੇ ਦੋ ਨਿਸ਼ਾਨੇਬਾਜ਼ਾਂ ਨੂੰ ਗ੍ਰਿਫਤਾਰ ਕਰਕੇ ਇੱਕ ਬਾਊਂਸਰ ਦੇ ਕਤਲ ਕੇਸ ਨੂੰ 48 ਘੰਟਿਆਂ ਵਿੱਚ ਸੁਲਝਾ ਲਿਆ। ਜਾਣਕਾਰੀ ਮੁਤਾਬਕ ਪੀੜਤ ਮੁਨੀਸ਼ ਰਾਣਾ ਉਰਫ ਬਾਊਂਸਰ ਦੀ ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਸ਼ੂਟਰਾਂ ਦੀ ਪਛਾਣ ਵਿਕਰਮ ਰਾਣਾ ਉਰਫ਼ ਹੈਪੀ (23) ਵਾਸੀ ਪਿੰਡ ਤੇੜ ਅਤੇ ਕਿਰਨ ਸਿੰਘ (23) ਵਾਸੀ ਗੁਰੂ ਰਾਮਦਾਸ ਐਨਕਲੇਵ ਖਰੜ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ ਦਾ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਅਤੇ ਚਾਰ ਗੋਲੀਆਂ ਦੇ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਵਾਰਦਾਤ ‘ਚ ਵਰਤਿਆ ਜਾਣ ਵਾਲਾ ਹੌਂਡਾ ਸ਼ਾਈਨ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਐਸ.ਏ.ਐਸ.ਨਗਰ ਦੇ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਡਾ: ਸੰਦੀਪ ਗਰਗ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਥਾਣਾ ਸਦਰ ਖਰੜ ਵਿਖੇ ਕਤਲ ਦਾ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਮੈਡੀਸਿਟੀ ਨੇੜੇ ਸ਼ੂਟਰਾਂ ਦੀ ਮੌਜੂਦਗੀ ਬਾਰੇ ਭਰੋਸੇਮੰਦ ਸੂਚਨਾਵਾਂ ਅਤੇ ਮਨੁੱਖੀ ਸੂਹ ਦੇ ਬਾਅਦ, ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਸਪੈਸ਼ਲ ਸੈੱਲ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਸ਼ੂਟਰਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਕਾਮਯਾਬ ਰਹੇ।

ਹੋਰ ਖ਼ਬਰਾਂ :-  ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ

ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਪਿੱਛਾ ਕਰਨ ’ਤੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂਕਿ ਪੁਲੀਸ ਟੀਮਾਂ ਨੇ ਵੀ ਆਪਣੇ ਬਚਾਅ ਵਿੱਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਦੋਵਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇੱਕ ਕੇਸ FIR ਨੰ. 120 ਮਿਤੀ 7/5/2024 ਨੂੰ ਪਹਿਲਾਂ ਹੀ ਥਾਣਾ ਸਦਰ ਖਰੜ ਵਿਖੇ ਭਾਰਤੀ ਦੰਡਾਵਲੀ (IPC) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *