ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ। ਸੀਟੀਯੂ ਦੇ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ, “ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ, ਸੀਟੀਯੂ ਨੇ ਭਗਵਾਨ ਰਾਮ ਦੇ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਯੁੱਧਿਆ ਲਈ ਬੱਸ ਸੇਵਾ ਚਲਾਉਣ ਦੀ ਯੋਜਨਾ ਬਣਾਈ ਹੈ।”
ਇਸੇ ਤਰ੍ਹਾਂ ਬੱਸ ਅਯੁੱਧਿਆ ਤੋਂ ਸ਼ਾਮ 4.30 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11.05 ਵਜੇ ISBT-17 ਪਹੁੰਚੇਗੀ। ਉਨ੍ਹਾਂ ਕਿਹਾ ਕਿ 1,706/-ਰੁਪਏ ਕਿਰਾਇਆ ਵਸੂਲਿਆ ਜਾਵੇਗਾ ਅਤੇ ਬੱਸ 19 ਘੰਟਿਆਂ ਵਿੱਚ 947 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ।