ਪਿਛਲੇ 72 ਘੰਟਿਆਂ ਦੌਰਾਨ ਅੰਮ੍ਰਿਤਸਰ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ

ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਹੋ ਰਹੀ ਹੈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ

ਡਿਪਟੀ ਕਮਿਸ਼ਨਰ ਨੇ ਰਈਆ ਮੰਡੀ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਵੱਖਵੱਖ ਖਰੀਦ ਏਜੰਸੀਆਂ ਵੱਲੋਂ ਤੇਜ਼ੀ ਨਾਲ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 87 ਫੀਸਦੀ ਮਾਰਕਫੈਡ ਏਜੰਸੀ ਵੱਲੋਂ 83 ਫੀਸਦੀ ਪਨਗਰੇਨ ਵੱਲੋਂ112 ਫੀਸਦੀ ਪੰਜਾਬ ਸਟੇਟ ਵੇਅਰ ਹਾਊਸ ਏਜੰਸੀ ਵੱਲੋਂ 154 ਫੀਸਦੀ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 133 ਫੀਸਦੀ ਨਾਲ ਕਣਕ ਦੀ ਚੁਕਾਈ ਕੇ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਪੇਮੈਂਟ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਸਾਰੀਆਂ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਸਮੇਂ ਦੇ ਅੰਦਰ ਅੰਦਰ ਅਦਾਇਗੀ ਕੀਤੀ ਜਾ ਰਹੀ ਹੈਡਿਪਟੀ ਕਮਿਸ਼ਨਰ ਨੇ ਰਈਆਂ ਮੰਡੀ ਵਿਖੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ ਸ੍ਰੀ ਥੋਰੀ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਹੋਰ ਖ਼ਬਰਾਂ :-  ਚੋਣਾਂ ਦੀ ਤਿਆਰੀ - ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਕਣਕ ਦਾ ਸੀਜ਼ਨ ਪੂਰੇ ਰਾਜ ਵਿਚ ਸਭ ਤੋਂ ਦੇਰੀ ਨਾਲ ਸ਼ੁਰੂ ਹੁੰਦਾ ਹੈ, ਪਰ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਬਦੌਲਤ ਸਾਡੀ ਤਿਆਰੀ ਰਾਜ ਦੇ ਬਰਾਬਰ ਹੀ ਸੀ, ਜਿਸ ਸਦਕਾ ਅਸੀਂ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋਨਾਲ ਕਰਨ ਉਤੇ ਪਹੁੰਚ ਗਏ  ਹਾ ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਭਵਿੱਖ ਵਿਚ ਵੀ ਅਸੀਂ ਕਣਕ ਦੀ ਚੁਕਾਈ 72 ਘੰਟਿਆਂ ਤੋਂ ਪਹਿਲਾਂ ਕਰਨ ਦੀ ਹੈ ਅਤੇ ਇਸ ਲਈ ਸਾਡੀ ਪੂਰੀ ਤਿਆਰੀ ਹੈ, ਜਿਸ ਨਾਲ ਮੰਡੀਆਂ ਵਿਚ ਕਣਕ ਰੱਖਣ ਲਈ ਥਾਂ ਦੀ ਕਮੀ ਨਹੀਂ ਆਵੇਗੀ ਅਤੇ ਨਾਲ ਹੀ ਕਣਕ ਦੀ ਕੁਆਲਟੀ ਪੱਧਰ ਵੀ ਮੀਂਹਕਣੀ ਤੋਂ ਬਚ ਜਾਣ ਕਾਰਨ ਵਧੀਆ ਰਹੇਗਾ

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਬਾਬਤ ਰੋਜ਼ਾਨਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਅਤੇ ਹਰੇਕ ਐਸ ਡੀ ਐਮ ਨੂੰ ਰੋਜ਼ਾਨਾ ਆਪਣੇ ਹਲਕੇ ਦੀਆਂ ਮੰਡੀਆਂ ਦੀ ਸਾਰਲੈਣ ਦੀ ਹਦਾਇਤ ਕੀਤੀ ਗਈ ਹੈ ਉਹ ਖ਼ੁਦ ਵੀ ਦੋ ਵਾਰ ਭਗਤਾਂਵਾਲਾ ਮੰਡੀ, ਜੰਡਿਆਲਾ ਮੰਡੀ ਅਤੇ ਮਜੀਠਾ ਮੰਡੀ ਦਾ ਦੌਰਾ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਰ ਚੁੱਕੇ ਹਨ, ਜਿਸ ਸਦਕਾ ਖਰੀਦ ਵਿਚ ਕੋਈ ਅੜਿਕਾ ਨਹੀਂ ਰਿਹਾ ਹੈ ਅਤੇ ਸਾਰੀਆਂ ਧਿਰਾਂ ਇਕ ਟੀਮ ਵਜੋਂ ਕੰਮ ਕਰ ਰਹੀਆਂ ਹਨ

Leave a Reply

Your email address will not be published. Required fields are marked *