ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ

ਫ਼ਰੀਦਕੋਟ, 18 ਫਰਵਰੀ : ਕੈਬਨਿਟ ਮੰਤਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਲਾਘਾਯੋਗ ਸੇਵਾਵਾਂ ਨਿਭਾ ਰਹੇ ਡਾਕਟਰ ਬਲਜੀਤ ਕੌਰ ਵੱਲੋਂ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਐਨਜੀਓ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਲਗਾਏ ਗਏ ਅੱਖਾਂ ਦੇ ਚੈੱਕਅਪ ਅਤੇ ਆਪਰੇਸ਼ਨ ਕੈਂਪ ਦੌਰਾਨ ਅੱਜ ਪਹਿਲੇ ਪੜਾਅ ਵਿੱਚ 25 ਮਰੀਜ਼ਾਂ ਦੇ ਸਫਲ ਆਪਰੇਸ਼ਨ ਕਰਕੇ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਚੈੱਕਅਪ ਤੋਂ ਬਾਅਦ ਜੋ ਮਰੀਜ਼ ਸਰਜਰੀ ਲਈ ਯੋਗ ਪਾਏ ਗਏ ਸਨ, ਉਨ੍ਹਾਂ ਨੂੰ ਅੱਜ ਬੁਲਾ ਕੇ ਮੁਫ਼ਤ ਆਪਰੇਸ਼ਨ ਕੀਤਾ ਗਿਆ। ਇਹ ਮਰੀਜ਼ ਦੂਰ-ਦਰਾਜ਼ ਦੇ ਪਿੰਡਾਂ ਤੋਂ ਆਪਰੇਸ਼ਨ ਲਈ ਪਹੁੰਚੇ ਸਨ ਅਤੇ ਉਨ੍ਹਾਂ ਦਾ ਬਿਨਾਂ ਕਿਸੇ ਖ਼ਰਚੇ ਤੋਂ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮਰੀਜ਼ਾਂ ਨੂੰ ਵੀ ਜਲਦ ਬੁਲਾ ਕੇ ਉਨ੍ਹਾਂ ਦੇ ਆਪਰੇਸ਼ਨ ਕਰ ਦਿੱਤੇ ਜਾਣਗੇ।

ਹੋਰ ਖ਼ਬਰਾਂ :-  ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: ਸ਼ਹੀਦ ਸੈਨਿਕਾਂ ਦੇ ਬੱਚਿਆਂ ਨੂੰ ਪ੍ਰਤੀ ਮਹੀਨਾ 8,000 ਰੁਪਏ ਮਿਲਣਗੇ,ਨੋਟੀਫਿਕੇਸ਼ਨ ਜਾਰੀ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਉਹ ਸਦਾ ਸਮਰਪਿਤ ਹਨ ਅਤੇ ਭਵਿੱਖ ਵਿੱਚ ਵੀ ਮੁਕਤੀਸਰ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਅਜਿਹੇ ਹੋਰ ਕੈਂਪ ਲਗਾਏ ਜਾਣਗੇ, ਤਾਂ ਜੋ ਜ਼ਰੂਰਤਮੰਦ ਲੋਕ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪਰੇਸ਼ਨ ਕਰਵਾ ਸਕਣ।

ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਣ। ਉਨ੍ਹਾਂ ਕਿਹਾ ਕਿ ਜਲਦ ਹੀ ਵੱਡੇ ਪੱਧਰ ‘ਤੇ ਇੱਕ ਹੋਰ ਅੱਖਾਂ ਦਾ ਕੈਂਪ ਲਗਾਇਆ ਜਾਵੇਗਾ।

ਇਸ ਮੌਕੇ ਨਿੱਜੀ ਸਹਾਇਕ ਛਿੰਦਰਪਾਲ ਸਿੰਘ, ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਡਾਕਟਰ ਵਿਜੇ ਬਜਾਜ, ਦੀਪਾਂਸ਼ੂ ਕੁਮਾਰ, ਸਨੀ ਪਰੂਥੀ, ਭੁਪਿੰਦਰ ਕਟਾਰੀਆ ਅਤੇ ਹਸਪਤਾਲ ਸਟਾਫ ਵੱਲੋਂ ਸਿਕੰਦਰ ਸਿੰਘ, ਗਗਨ ਕੁਮਾਰ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਮੀਨੂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *