ਜਨਮ ਦਿਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Cabinet Minister Harjot Singh Bains paid obeisance at Takht Sri Keshgarh Sahib on his birthday.
ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਜਨਮ ਦਿਨ ਮੌਕੇ ਅੱਜ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
 
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਅਤੇ ਆਸਥਾ ਦਾ ਮਹਾਨ ਕੇਂਦਰ ਹੈ। ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣਾ ਉਨ੍ਹਾਂ ਲਈ ਮਾਣ ਅਤੇ ਸੁਭਾਗ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਸੱਚ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੇ ਭਲੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।
 
ਉਨ੍ਹਾਂ ਕਿਹਾ ਕਿ ਜਨਮ ਦਿਨ ਉਨ੍ਹਾਂ ਲਈ ਸਿਰਫ਼ ਖੁਸ਼ੀ ਦਾ ਮੌਕਾ ਹੀ ਨਹੀਂ, ਸਗੋਂ ਪਰਮਾਤਮਾ ਵੱਲੋਂ ਬਖ਼ਸ਼ੇ ਜੀਵਨ ਅਤੇ ਲੋਕਾਂ ਦੀ ਸੇਵਾ ਕਰਨ ਦੇ ਮਿਲੇ ਮੌਕੇ ਲਈ ਸ਼ੁਕਰਾਨਾ ਕਰਨ ਦਾ ਦਿਨ ਵੀ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਹਮੇਸ਼ਾ ਲੋਕਾਂ ਦੀ ਸੇਵਾ ਕਰਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਤਾਕਤ ਬਖ਼ਸ਼ਣ।
 
ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਤੇ ਆਪਸੀ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਵੀ ਦਿੱਤਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੇ ਆਪਣੇ ਜਨਮ ਦਿਨ ਦੀ ਸ਼ੁਰੂਆਤ ਗੁਰੂ ਘਰ ਦਾ ਆਸ਼ੀਰਵਾਦ ਲੈ ਕੇ ਕੀਤੀ।
   ਇਸ ਮੌਕੇ ਬਲਵਿੰਦਰ ਕੌਰ ਬੈਂਸ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ , ਅਰਸ਼ਵਿੰਦਰ  ਕੌਰ ਕੌਂਸਲਰ, ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ , ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ ਨੰਗਲ ਹਾਜ਼ਰ ਸਨ।
ਹੋਰ ਖ਼ਬਰਾਂ :-  ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਪ੍ਰਮੁੱਖ ਸਟਾਰਟ-ਅੱਪ ਪਹਿਲਕਦਮੀ ‘ਕੈਂਪਸਟੈਂਕ-ਇੰਡੀਆਜ਼ ਨੈਕਸਟ ਯੂਨੀਕੌਰਨ’ ਦੇ ਦੂਜੇ ਸੀਜ਼ਨ ਦਾ ਰਸਮੀ ਐਲਾਨ

Leave a Reply

Your email address will not be published. Required fields are marked *