ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Cabinet Minister Lal Chand Kataruchak reviewed the paddy procurement arrangements in Faridkot

ਫ਼ਰੀਦਕੋਟ, 11 ਅਕਤੂਬਰ –             ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤੇ ਜਾਣ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਵਿਖੇ  ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ। 

         ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਵੀ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਕਰ ਕੇ ਮਿਸਾਲ ਕਾਇਮ ਕੀਤੀ ਜਾਵੇਗੀ ਅਤੇ ਕਿਸਾਨ ਬਿਨ੍ਹਾਂ ਕਿਸੇ ਦਿੱਕਤ ਦੇ ਆਪਣੀ ਫਸਲ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਫਸਲ ਖਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।  

ਹੋਰ ਖ਼ਬਰਾਂ :-  ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ  21 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 20 ਲੱਖ  ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 3111 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। 

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਬਾਰਿਸ਼ ਦੇ ਮੱਦੇਨਜ਼ਰ ਤ੍ਰਿਪਾਲਾਂ ਆਦਿ ਦੇ ਪ੍ਰਬੰਧ ਵੀ ਮੁਕੰਮਲ ਹਨ। ਇਸ ਤੋਂ ਇਲਾਵਾ ਕਿਸਾਨਾਂ, ਲੇਬਰ ਆਦਿ ਲਈ ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁੱਕੀ ਤੇ ਸਰਕਾਰ ਵੱਲੋਂ ਤਹਿ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ,ਸ.ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ.ਅਨਮੋਲਜੀਤ ਸਿੰਘ ਸੇਖੋਂ ਸਪੁੱਤਰ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ, ਸ.ਬਲਜਿੰਦਰ ਸਿੰਘ ਅਹੂਜਾ ਪ੍ਰਧਾਨ ਨਗਰ ਕੌਂਸਲ , ਸ.ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਨੀਤੂ ਕਪੂਰ ਸਿੰਗਲਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਅਤਿੰਦਰ ਕੌਰ ਡਿਪਟੀ ਡਾਇਰੈਕਟਰ ਫੂਡ ਸਪਲਾਈ ਅਤੇ ਸ.ਗੁਰਜੀਤ ਸਿੰਘ ਦਿਓਲ ਡੀ.ਐਫ.ਐਸ.ਸੀ.,ਰਜਿੰਦਰ ਦਾਸ ਰਿੰਕੂ , ਬੰਟੀ ਪ੍ਰਧਾਨ ਆੜਤੀ ਐਸੋਸੀਏਸ਼ਨ, ਅਮਰਜੀਤ ਸਿੰਘ ਪਰਮਾਰ, ਲਵਪ੍ਰੀਤ ਸਿੰਘ,ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਪਾਰਟੀ ਆਗੂ ਵੀ ਹਾਜ਼ਰ ਸਨ। 

Leave a Reply

Your email address will not be published. Required fields are marked *