ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

Cabinet Minister Mohinder Bhagat paid obeisance at Shri Sidh Baba Sodhal Temple
ਜਲੰਧਰ, 25 ਸਤੰਬਰ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
 
ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
 
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। 
ਹੋਰ ਖ਼ਬਰਾਂ :-  ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Leave a Reply

Your email address will not be published. Required fields are marked *