ਸਰਕਾਰੀ ਪੋਲਟੈਕਨੀਕਲ ਕਾਲਜ, ਬਠਿੰਡਾ ਵਿਖੇ ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕਰਨ ਉਦੇਸ਼ ਨਾਲ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ

A special camp was organized by sweep team members at Government Polytechnical College, Bathinda with the aim of motivating students to vote and strengthen Indian democracy.

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪੋਲਟੈਕਨੀਕਲ ਕਾਲਜ ਵਿਖੇ 3 ਪੋਲਿੰਗ ਬੂਥਾਂ ਨਾਲ ਸਬੰਧਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਹੋਰ ਖ਼ਬਰਾਂ :-  ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *