ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ।
ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ (Study Permit) ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 ਤੋਂ ਸ਼ੁਰੂ ਹੋਣ ਵਾਲੇ ਇਮੀਗ੍ਰੇਸ਼ਨ ਨੰਬਰਾਂ ਵਿਚ ਕਟੌਤੀ ਕਰੇਗੀ ਅਤੇ ਕੰਪਨੀਆਂ ਲਈ ਸਖ਼ਤ ਨਿਯਮਾਂ ਦਾ ਐਲਾਨ ਕਰੇਗੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਟਵੀਟ ਕਰਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ,” ਅਸੀਂ ਕੰਪਨੀਆਂ ਲਈ ਸਖ਼ਤ ਨਿਯਮ ਲੈ ਕੇ ਆ ਰਹੇ ਹਾਂ ਕਿ ਉਹ ਪਹਿਲਾਂ ਸਾਬਤ ਕਰਨ ਕਿ ਉਹ ਸਥਾਨਕ ਕਾਮਿਆਂ ਨੂੰ ਕਿਉਂ ਨਹੀਂ ਰੱਖ ਸਕਦੀਆਂ”।