ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ‘ਸਰਕਾਰੀ ਰਜਿੰਦਰਾ ਕਾਲਜ, ਬਠਿੰਡਾ’ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਨ

seminar for career counseling at 'Govt Rajindra College, Bathinda'

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ’ ਦੇ ਸਹਿਯੋਗ ਨਾਲ ‘ਸਰਕਾਰੀ ਰਜਿੰਦਰਾ ਕਾਲਜ ਬਠਿੰਡਾ’ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਆਏ ਬੁਲਾਰੇ ਸ਼੍ਰੀ ਅੰਮ੍ਰਿਤਪਾਲ ਸਿੰਘ ਕਲਸੀ ਅਤੇ ਸ਼੍ਰੀ ਵਰੁਣ ਨਾਇਰ ਵੱਲੋਂ ਮਾਈਕਰੋਸਾਫਟ ਆਫਿਸ, ਵਰਡ, ਐਕਸਲ ਦੀ ਮਹੱਤਤਾ ਬਾਰੇ ਵਿਦਆਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ। ਇਸ ਤੋਂ ਇਲਾਵਾ ਅੱਜ-ਕੱਲ੍ਹ ਚੱਲ ਰਹੇ ਨਵੇਂ ਕੋਰਸਾਂ ਜਿਵੇਂ ਕਿ ਕਲਾਉਡ ਕੰਪਿਉਟਿੰਗ, ਮਸ਼ੀਨ ਲਰਨਿੰਗ, ਵੱਖ-ਵੱਖ ਫਾਰਮੂਲਿਆਂ ਸਬੰਧੀ ਗਾਈਡ ਕੀਤਾ ਗਿਆ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਸੈਮੀਨਾਰ ਮੌਕੇ ਡਿਪਟੀ ਡਾਇਰੈਕਟਰ ਸ੍ਰੀਮਤੀ ਪਰਮਿੰਦਰ ਕੌਰ ਅਤੇ ਰੋਜਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅਜਿਹੇ ਸੈਮੀਨਾਰਾਂ ਦਾ ਵੱਧ ਤੋਂ ਵੱਧ ਲਿਆ ਜਾਵੇ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ। ਅੰਤ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਮੌਕੇ ਪ੍ਰਿੰਸੀਪਲ ਸ਼੍ਰੀਮਤੀ ਜੋਯਤਸਿਨਾ ਅਤੇ ਰੋਜ਼ਗਾਰ ਦਫ਼ਤਰ ਦਾ ਸਟਾਫ਼ ਆਦਿ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *