Three-day Zonal Athletics Meet begins at Khalsa School, Anandpur Sahib

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ:ਇਥੋਂ ਦੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਜੋਨਲ ਅਥਲੈਟਿਕਸ ਮੀਟ ਸ਼ੁਰੂ ਹੋ ਗਈ। ਜਿਸ ਦੀ ਸ਼ੁਰੂਆਤ ਆਮ ਆਦਮੀ  ਪਾਰਟੀ ਦੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ ਵੱਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਕੀਤੀ ਗਈ। ਜਦੋਂ ਕਿ ਜੋਨਲ ਪ੍ਰਧਾਨ ਅਤੇ ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ! ਕੋਆਰਡੀਨੇਟਰ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਖੇਡ ਮੈਦਾਨਾਂ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ। ਜੋ ਕਿ ਸਾਡੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਹੀ ਲਾਹੇਵੰਦ ਹਨ। ਇਸ ਤੋਂ ਪਹਿਲਾਂ ਪ੍ਰਿੰਸੀਪਲ ਵਾਲੀਆ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਅਹਿਮ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਕੁੜੀਆਂ ਕਿਸੇ ਗੱਲੋਂ ਘੱਟ ਨਹੀਂ ਹਨ ਇਸ ਲਈ ਮਾਪੇ ਅਤੇ ਅਧਿਆਪਕ ਕੁੜੀਆਂ ਦੀ ਵੱਧ ਤੋਂ ਵੱਧ ਖੇਡਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਦੇ 100 ਮੀਟਰ ਫਾਈਨਲ ਵਿੱਚ ਹਰਨੂਰ ਕੌਰ ਮਟੌਰ ਸਕੂਲ ਨੇ ਪਹਿਲਾ, ਪ੍ਰੀਆ ਮਟੌਰ ਸਕੂਲ ਨੇ ਦੂਜਾ ਅਤੇ ਭਾਰਤੀ ਦੇਵੀ ਗੰਗੂਵਾਲ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ! 800 ਮੀਟਰ ਵਿੱਚ ਖਾਲਸਾ ਸਕੂਲ ਦੀ ਕੋਮਲਪ੍ਰੀਤ ਕੌਰ ਨੇ ਪਹਿਲਾ ਜਦੋਂ ਕਿ ਸ੍ਰੀ ਦਸ਼ਮੇਸ਼ ਅਕੈਡਮੀ ਦੀ ਮਾਰੀਆ ਨੇ ਦੂਜਾ ਅਤੇ ਸਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੇ ਲੰਬੀ ਛਾਲ ਵਿੱਚ ਖਾਲਸਾ ਸਕੂਲ ਦੀ ਜਸ਼ਨਪ੍ਰੀਤ ਕੌਰ ਨੇ ਪਹਿਲਾਂ ਬੀਬੀਐਮਬੀ ਸਕੂਲ ਗੰਗੂਵਾਲ ਦੀ ਜਸਪ੍ਰੀਤ ਕੌਰ ਨੇ ਦੂਜਾ ਅਤੇ ਮਟੌਰ ਸਕੂਲ ਦੀ ਕੋਮਲ ਸ਼ਰਮਾ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ, ਸੁਰਜੀਤ ਸਿੰਘ, ਸੁਮਨ ਚਾਂਦਲਾ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ, ਬਲਜਿੰਦਰ ਕੌਰ, ਵਿਜੇ ਕੁਮਾਰ, ਇਕਬਾਲ ਸਿੰਘ, ਨੀਲਮ ਸ਼ਰਮਾ, ਪਿਆਰੇ ਲਾਲ, ਰਣਵੀਰ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖੇਡ ਅਧਿਆਪਕ ਹਾਜ਼ਰ ਸਨ।   

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ Read More
Donating blood is a great humanitarian service, every person should come forward for this noble cause: Harjot Singh Bains

ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ: ਰੇਹੜੀ-ਫੜੀ ਤੇ ਖੋਖਾ ਯੂਨੀਅਨ ਵੱਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਯਾਦ …

ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ Read More
Punjab government is further strengthening the economic security of widows and homeless women: Dr. Baljit Kaur

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ …

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਜੀਤ ਕੌਰ Read More
More than 16 thousand machines purchased for proper management of stubble; Subsidy of Rs. 183 crore released to Punjab farmers: Gurmeet Singh Khudian
Punjab Police got big success against drug traffickers

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਚੰਡੀਗੜ੍ਹ, 24 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ  ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। …

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ Read More
Finance Minister Harpal Singh Cheema approves 110 new posts of Junior Resident at AIIMS Mohali; total number increases to 207
Advance bookings of Punjabi film The Vvaan have created a huge buzz at the box office even before its release.

ਪੰਜਾਬੀ ਫ਼ਿਲਮ The Vvaan ਦੀ ਐਡਵਾਂਸ ਬੁਕਿੰਗ ਨੇ ਰਿਲੀਜ਼ ਤੋਂ ਪਹਿਲਾਂ ਹੀ ਬਾਕਸ ਆਫ਼ਿਸ ‘ਤੇ ਵੱਡਾ ਧਮਾਕਾ

ਪੰਜਾਬੀ ਫ਼ਿਲਮ The Vvaan (ਦ ਵਾਨ) ਦੀ ਐਡਵਾਂਸ ਬੁਕਿੰਗ ਨੇ ਰਿਲੀਜ਼ ਤੋਂ ਪਹਿਲਾਂ ਹੀ ਬਾਕਸ ਆਫ਼ਿਸ ‘ਤੇ ਵੱਡਾ ਧਮਾਕਾ ਕਰ ਦਿੱਤਾ ਹੈ। ਟਿਕਟ ਵਿੰਡੋ ਖੁੱਲ੍ਹਦੇ ਹੀ ਦਰਸ਼ਕਾਂ ਵਿੱਚ ਫ਼ਿਲਮ ਨੂੰ …

ਪੰਜਾਬੀ ਫ਼ਿਲਮ The Vvaan ਦੀ ਐਡਵਾਂਸ ਬੁਕਿੰਗ ਨੇ ਰਿਲੀਜ਼ ਤੋਂ ਪਹਿਲਾਂ ਹੀ ਬਾਕਸ ਆਫ਼ਿਸ ‘ਤੇ ਵੱਡਾ ਧਮਾਕਾ Read More
India's acclaimed audio brand Mivi is officially launching its first 5G smartphone, the Mivi One 5G, in India today.

ਭਾਰਤ ਦਾ ਅਲੋਚਕ ਆਡੀਓ ਬ੍ਰਾਂਡ Mivi ਅੱਜ ਭਾਰਤ ਵਿੱਚ ਆਪਣਾ ਪਹਿਲਾ 5G ਸਮਾਰਟਫ਼ੋਨ Mivi One 5G ਅਧਿਕਾਰਤ ਤੌਰ ‘ਤੇ ਲਾਂਚ ਕਰ ਰਿਹਾ ਹੈ

ਭਾਰਤ ਦਾ ਅਲੋਚਕ ਆਡੀਓ ਬ੍ਰਾਂਡ Mivi ਅੱਜ ਭਾਰਤ ਵਿੱਚ ਆਪਣਾ ਪਹਿਲਾ 5G ਸਮਾਰਟਫ਼ੋਨ Mivi One 5G ਅਧਿਕਾਰਤ ਤੌਰ ‘ਤੇ ਲਾਂਚ ਕਰ ਰਿਹਾ ਹੈ। ਇਹ ਫ਼ੋਨ ਈ-ਕੋਮਰਸ ਪਲੇਟਫਾਰਮ Flipkart ‘ਤੇ ਵਿਸ਼ੇਸ਼ …

ਭਾਰਤ ਦਾ ਅਲੋਚਕ ਆਡੀਓ ਬ੍ਰਾਂਡ Mivi ਅੱਜ ਭਾਰਤ ਵਿੱਚ ਆਪਣਾ ਪਹਿਲਾ 5G ਸਮਾਰਟਫ਼ੋਨ Mivi One 5G ਅਧਿਕਾਰਤ ਤੌਰ ‘ਤੇ ਲਾਂਚ ਕਰ ਰਿਹਾ ਹੈ Read More
Ukrainian President Volodymyr Zelensky and US President Donald Trump had an important phone conversation.

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਫੋਨ ‘ਤੇ ਅਹਿਮ ਗੱਲਬਾਤ ਹੋਈ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਫੋਨ ‘ਤੇ ਅਹਿਮ ਗੱਲਬਾਤ ਹੋਈ ਹੈ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੀ ਬੈਠਕ …

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਫੋਨ ‘ਤੇ ਅਹਿਮ ਗੱਲਬਾਤ ਹੋਈ Read More
Big blow to those getting new LPG connections!

ਨਵਾਂ LPG ਕਨੈਕਸ਼ਨ ਲੈਣ ਵਾਲਿਆਂ ਨੂੰ ਵੱਡਾ ਝਟਕਾ!

 ਨਵਾਂ ਐਲ.ਪੀ.ਜੀ. (LPG) ਕਨੈਕਸ਼ਨ ਲੈਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਕਾਫ਼ੀ ਚਿੰਤਾਜਨਕ ਹੈ। ਪਿਛਲੇ 6 ਮਹੀਨਿਆਂ ਤੋਂ ਨਵੇਂ ਕਨੈਕਸ਼ਨਾਂ ਦੀ ਵੰਡ ‘ਤੇ ਲੱਗੀ ਰੋਕ/ਦੇਰੀ ਕਾਰਨ ਆਮ ਖਪਤਕਾਰਾਂ ਨੂੰ ਕਾਫ਼ੀ …

ਨਵਾਂ LPG ਕਨੈਕਸ਼ਨ ਲੈਣ ਵਾਲਿਆਂ ਨੂੰ ਵੱਡਾ ਝਟਕਾ! Read More