ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

ਮਾਲੇਰਕੋਟਲਾ 22 ਦਸੰਬਰ : ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ 18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12.2025 ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ। ਮਿਤੀ 17.12.2025 ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਨੂੰ ਰਾਤ 10:30 ਵਜੇ ਸੂਚਨਾ ਮਿਲੀ ਕਿ ਧੂਰੀ ਰੋਡ, ਪਿੰਡ ਸੰਗਾਵਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਲਾਸ਼ ਦੇ ਨੇੜੇ ਇੱਕ ਟਰੱਕ ਖੜਾ ਮਿਲਿਆ। ਮੁੱਢਲੀ ਜਾਂਚ ਤੋਂ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜਯੰਤ ਇਨਕਲੇਵ ਨੇੜੇ ਪੀ.ਏ.ਸੀ. ਸਹਾਰਨਪੁਰ, ਬਰੇਲੀ (ਯੂ.ਪੀ.) ਵਜੋਂ ਹੋਈ, ਜੋ ਲਗਭਗ 6 ਮਹੀਨਿਆਂ ਤੋਂ ਨਿਰਮਲ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਦੇ ਟਰੱਕ ਨੰਬਰ PB-08-FR-9813 ‘ਤੇ ਡਰਾਈਵਰੀ ਕਰਦਾ ਸੀ। ਉਕਤ ਟਰੱਕ ਨੰਬਰ PB-08-FR-9813 ਲੈ ਕੇ ਸੰਗਰੂਰ ਸਾਈਡ ਜਾ ਰਿਹਾ ਸੀ ਕਿ ਰਸਤੇ ਵਿੱਚ ਨਾਮਾਲੂਮ ਵਿਅਕਤੀਆਂ ਵੱਲੋਂ ਲੁੱਟ-ਖੋਹ ਕਰਨ ਦੇ ਇਰਾਦੇ ਨਾਲ ਮ੍ਰਿਤਕ ਅਮਰੀਕ ਸਿੰਘ ਦੀਆਂ ਲੱਤਾਂ ਅਤੇ ਬਾਂਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਟਰੱਕ ਦੀ ਕੰਡਕਟਰ ਵਾਲੀ ਸਾਈਡ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਅਮਰੀਕ ਸਿੰਘ ਦੀ ਮੌਤ ਹੋ ਗਈ।

ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ Read More

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਗੁਰਦਾਸਪੁਰ, 9 ਦਸਬੰਰ : ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ  ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ …

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ Read More

ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ Air Force Officer

ਚੰਡੀਗੜ੍ਹ, 2 ਦਸੰਬਰ 2025* ਪੰਜਾਬ ਪੁਲਿਸ ਲਈ ਇਹ ਮਾਣ ਵਾਲਾ ਪਲ ਹੈ। ਸੂਬਾ ਪੁਲਿਸ ਵਿਭਾਗ ਦੇ ਇੱਕ ਕਾਂਸਟੇਬਲ ਨੇ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਉਹ ਮੁਕਾਮ ਹਾਸਲ …

ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ Air Force Officer Read More

Batala mobile store shooting: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ, 27 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ …

Batala mobile store shooting: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ Read More

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਚੰਡੀਗੜ੍ਹ, 26 ਨਵੰਬਰ : ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ …

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ Read More

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 25 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ …

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ Read More

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਚੰਡੀਗੜ੍ਹ, 22 ਨਵੰਬਰ : ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ …

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ Read More

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ : ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ …

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ Read More

ਅੰਮ੍ਰਿਤਸਰ ਦਿਹਾਤੀ ਨੂੰ ਮਿਲਿਆ ਨਵਾਂ SSP, ਸੁਹੇਲ ਕਾਸਿਮ ਮੀਰ ਨੇ ਸੰਭਾਲਿਆ ਅਹੁਦਾ

20 ਨਵੰਬਰ 2025: ਅੰਮ੍ਰਿਤਸਰ ਦਿਹਾਤੀ, ਪੰਜਾਬ ਦੇ ਨਵੇਂ ਐਸਐਸਪੀ ਸੁਹੇਲ ਕਾਸਿਮ ਮੀਰ (Suhail Qasim Mir) ਨੇ ਅਹੁਦਾ ਸੰਭਾਲਿਆ। ਉਹ ਮਨਿੰਦਰ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। …

ਅੰਮ੍ਰਿਤਸਰ ਦਿਹਾਤੀ ਨੂੰ ਮਿਲਿਆ ਨਵਾਂ SSP, ਸੁਹੇਲ ਕਾਸਿਮ ਮੀਰ ਨੇ ਸੰਭਾਲਿਆ ਅਹੁਦਾ Read More