Harjot Bains continues to meet people to resolve their problems.

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

ਭਰਤਗੜ੍ਹ / ਕੀਰਤਪੁਰ ਸਾਹਿਬ 11 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ।       ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬੜਾ ਪਿੰਡ ਟੱਪਰੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ।       ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁਫਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਸਮੇਤ ਕਈ ਲੋਕ ਭਲਾਈ ਕਾਰਜਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਲੋਕ ਹਨ ਅਤੇ ਹਰ ਫੈਸਲਾ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।       ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਾਣੀ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਬੈਂਸ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਰਹੀ ਹੈ।     ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।ਇਸ ਮੌਕੇ ਦਵਿੰਦਰ ਕੌਰ ਸਰਪੰਚ, ਸੁਖਪਾਲ ਸਿੰਘ ਯੂਥ ਆਗੂ, ਜੁਝਾਰ ਸਿੰਘ ਮੈਂਬਰ  ਸੈਣੀ ਬੋਰਡ ਪੰਜਾਬ, ਸੁਖਜਿੰਦਰ ਸਿੰਘ ਭਾਓਵਾਲ ,ਮਾਣ ਸਿੰਘ, ਜਗੀਰ ਸਿੰਘ ਭਾਊਵਾਲ ,ਸੁਖਜਿੰਦਰ ਸਿੰਘ,  ਜੁਝਾਰ ਸਿੰਘ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ l 

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ Read More
Modi's Delhi Police entered Gurdwara Bangla Sahib wearing shoes and bare head, violating the sanctity of the Guru Ghar: Kultar Singh Sandhwan
AAP joins youth protest in Chandigarh in support of CJP, demands resignation of CEC Gyanesh Kumar

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

*ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ*   *ਨੌਜਵਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕਰਨ ਅਤੇ ਸੀਈਸੀ …

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ Read More
Honesty is my real asset: Chief Minister Bhagwant Singh Mann

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੱਲਰਾਂ, 10 ਅਕਤੂਬਰ-     ਆਪਣੀ ਸਿਆਸਤ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਅਤੇ ਲੋਕ ਸੇਵਾ ਦੀ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ …

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ Read More
57 cadets of Maharaja Ranjit Singh Preparatory Institute pass NDA (II) written examination

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ ਇਤਿਹਾਸ ਰਚਿਆ ਗਿਆ …

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ Read More
Punjab Police got big success against drug traffickers

ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ …

ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ Read More
Punjab Police got big success against drug traffickers

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ …

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ Read More
Punjab Police Logo
Punjab government is providing documentary proof of home ownership to families living within the red line: Aman Arora

ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ

ਸੁਨਾਮ, 10 ਅਕਤੂਬਰ:      ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ …

ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ Read More
Administration and police hold public meeting in Solakhian village to turn war against drugs into a people's movement

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ

ਰੂਪਨਗਰ, 10 ਅਕਤੂਬਰ: ਪੰਜਾਬ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ …

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ Read More