Three-day Zonal Athletics Meet begins at Khalsa School, Anandpur Sahib

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ:ਇਥੋਂ ਦੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਜੋਨਲ ਅਥਲੈਟਿਕਸ ਮੀਟ ਸ਼ੁਰੂ ਹੋ ਗਈ। ਜਿਸ ਦੀ ਸ਼ੁਰੂਆਤ ਆਮ ਆਦਮੀ  ਪਾਰਟੀ ਦੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ ਵੱਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਕੀਤੀ ਗਈ। ਜਦੋਂ ਕਿ ਜੋਨਲ ਪ੍ਰਧਾਨ ਅਤੇ ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ! ਕੋਆਰਡੀਨੇਟਰ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਖੇਡ ਮੈਦਾਨਾਂ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ। ਜੋ ਕਿ ਸਾਡੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਹੀ ਲਾਹੇਵੰਦ ਹਨ। ਇਸ ਤੋਂ ਪਹਿਲਾਂ ਪ੍ਰਿੰਸੀਪਲ ਵਾਲੀਆ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਅਹਿਮ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਕੁੜੀਆਂ ਕਿਸੇ ਗੱਲੋਂ ਘੱਟ ਨਹੀਂ ਹਨ ਇਸ ਲਈ ਮਾਪੇ ਅਤੇ ਅਧਿਆਪਕ ਕੁੜੀਆਂ ਦੀ ਵੱਧ ਤੋਂ ਵੱਧ ਖੇਡਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਦੇ 100 ਮੀਟਰ ਫਾਈਨਲ ਵਿੱਚ ਹਰਨੂਰ ਕੌਰ ਮਟੌਰ ਸਕੂਲ ਨੇ ਪਹਿਲਾ, ਪ੍ਰੀਆ ਮਟੌਰ ਸਕੂਲ ਨੇ ਦੂਜਾ ਅਤੇ ਭਾਰਤੀ ਦੇਵੀ ਗੰਗੂਵਾਲ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ! 800 ਮੀਟਰ ਵਿੱਚ ਖਾਲਸਾ ਸਕੂਲ ਦੀ ਕੋਮਲਪ੍ਰੀਤ ਕੌਰ ਨੇ ਪਹਿਲਾ ਜਦੋਂ ਕਿ ਸ੍ਰੀ ਦਸ਼ਮੇਸ਼ ਅਕੈਡਮੀ ਦੀ ਮਾਰੀਆ ਨੇ ਦੂਜਾ ਅਤੇ ਸਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੇ ਲੰਬੀ ਛਾਲ ਵਿੱਚ ਖਾਲਸਾ ਸਕੂਲ ਦੀ ਜਸ਼ਨਪ੍ਰੀਤ ਕੌਰ ਨੇ ਪਹਿਲਾਂ ਬੀਬੀਐਮਬੀ ਸਕੂਲ ਗੰਗੂਵਾਲ ਦੀ ਜਸਪ੍ਰੀਤ ਕੌਰ ਨੇ ਦੂਜਾ ਅਤੇ ਮਟੌਰ ਸਕੂਲ ਦੀ ਕੋਮਲ ਸ਼ਰਮਾ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ, ਸੁਰਜੀਤ ਸਿੰਘ, ਸੁਮਨ ਚਾਂਦਲਾ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ, ਬਲਜਿੰਦਰ ਕੌਰ, ਵਿਜੇ ਕੁਮਾਰ, ਇਕਬਾਲ ਸਿੰਘ, ਨੀਲਮ ਸ਼ਰਮਾ, ਪਿਆਰੇ ਲਾਲ, ਰਣਵੀਰ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖੇਡ ਅਧਿਆਪਕ ਹਾਜ਼ਰ ਸਨ।   

ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ Read More
Donating blood is a great humanitarian service, every person should come forward for this noble cause: Harjot Singh Bains

ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ: ਰੇਹੜੀ-ਫੜੀ ਤੇ ਖੋਖਾ ਯੂਨੀਅਨ ਵੱਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਯਾਦ …

ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ Read More
Punjab government is further strengthening the economic security of widows and homeless women: Dr. Baljit Kaur

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ …

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਜੀਤ ਕੌਰ Read More
More than 16 thousand machines purchased for proper management of stubble; Subsidy of Rs. 183 crore released to Punjab farmers: Gurmeet Singh Khudian
Punjab Police got big success against drug traffickers

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਚੰਡੀਗੜ੍ਹ, 24 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ  ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। …

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ Read More
Finance Minister Harpal Singh Cheema approves 110 new posts of Junior Resident at AIIMS Mohali; total number increases to 207
Taksali Akali leader Rantej Singh Powar joins AAP

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ 23 ਸਤੰਬਰ-     ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ …

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿੱਚ ਸ਼ਾਮਲ Read More
A delegation of Shiromani Akali Dal (Punar Surjit) met Chief Minister Bhagwant Singh Mann regarding the demand for an SIT investigation.

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ-    ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ …

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ Read More
PM Modi and Amit Shah are winning elections by stealing votes: Kejriwal

ਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ-       ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ‘ਤੇ ਵਾਰ-ਵਾਰ ਲਗਾਏ ਜਾ ਰਹੇ ਵੋਟ ਚੋਰੀ ਦੇ ਦੋਸ਼ਾਂ ‘ਤੇ ‘ਇੰਡੀਅਨ …

ਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲ Read More
SGPC President Harjinder Singh Dhami should face the media and answer the questions raised by the Sikh community: Baltej Pannu