ਦਿੱਲੀ ਕੋਚਿੰਗ ਸੈਂਟਰ ਵਿਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ ਸੀਬੀਆਈ

ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ। ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ ਤੋਂ ਲੈ ਕੇ ਸੀ ਬੀ ਆਈ (CBI) ਨੂੰ ਦੇ ਦਿੱਤਾ ਹੈ। ਦਰਅਸਲ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ IAS ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਡੁੱਬਣ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਮੌਤ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ।

ਹੋਰ ਖ਼ਬਰਾਂ :-  ਦਿੱਲੀ ਹਵਾਈ ਅੱਡੇ 'ਤੇ 40 ਕਰੋੜ ਰੁਪਏ ਦੀ ਕੋਕੀਨ ਦੀ ਤਸਕਰੀ ਦੇ ਦੋਸ਼ ਵਿੱਚ 3 ਵਿਦੇਸ਼ੀ ਗ੍ਰਿਫ਼ਤਾਰ: ਕਸਟਮਜ਼

ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਨਤਾ ਨੂੰ ਜਾਂਚ ਦੇ ਸਬੰਧ ਵਿੱਚ ਕੋਈ ਸ਼ੱਕ ਨਾ ਰਹੇ ਇਸ ਲਈ ਇਹ ਅਦਾਲਤ ਜਾਂਚ ਸੀਬੀਆਈ (CBI) ਨੂੰ ਸੌਂਪਦੀ ਹੈ।

Leave a Reply

Your email address will not be published. Required fields are marked *