ਰੂਪਨਗਰ ਜ਼ਿਲ੍ਹੇ ਦੇ ਨੰਗਲ ‘ਚ ਰੇਲਵੇ ਰੋਡ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਵਿਸਾਖੀ ਵਾਲੇ ਦਿਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ (35) ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਖਾਸ ਗੱਲ ਇਹ ਹੈ ਕਿ ਇਸ ਕਤਲ ਬਾਰੇ ਆਸ-ਪਾਸ ਦੇ ਲੋਕਾਂ ਨੂੰ ਪਤਾ ਹੀ ਨਹੀਂ ਲੱਗਾ। ਜਦੋਂ ਗੁਆਂਢੀ ਦੁਕਾਨ ‘ਤੇ ਕੰਮ ਕਰਨ ਵਾਲਾ ਕਰਮਚਾਰੀ ਵਿਕਾਸ ਦੀ ਦੁਕਾਨ ਤੋਂ ਕੁਝ ਸਾਮਾਨ ਲੈਣ ਗਿਆ ਤਾਂ ਉਸ ਨੇ ਵਿਕਾਸ ਨੂੰ ਜ਼ਖਮੀ ਹਾਲਤ ‘ਚ ਦੇਖਿਆ ਅਤੇ ਜਾ ਕੇ ਆਪਣੇ ਬੌਸ ਨੂੰ ਸੂਚਨਾ ਦਿੱਤੀ।
ਜਿਸ ਤੋਂ ਬਾਅਦ ਗੁਆਂਢੀ ਦੁਕਾਨਦਾਰ ਮਨੀਸ਼ ਨੇ ਹੋਰ ਦੁਕਾਨਦਾਰਾਂ ਨਾਲ ਮਿਲ ਕੇ ਵਿਕਾਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰ ਨੇ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅਜੈ ਸਿੰਘ ਅਤੇ ਥਾਣਾ ਇੰਚਾਰਜ ਰਜਨੀਸ਼ ਚੌਧਰੀ ਵੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵਿੱਚ ਬਾਈਕ ਸਵਾਰ ਦੋ ਸ਼ੱਕੀ ਵਿਅਕਤੀ ਆਉਂਦੇ ਦਿਖਾਈ ਦੇ ਰਹੇ ਹਨ।
ਰੂਪਨਗਰ ਪੁਲਿਸ ਵੱਲੋਂ ਕਤਲ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਣ ਦੇ ਨਾਲ-ਨਾਲ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਰੂਪਨਗਰ ਪੁਲਿਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਦਿੱਤੀ।
Anybody Sharing specific information regarding the persons/suspects involved in murder of Sh. Vikas Bagga at Nangal, Disttt. Rupnagar on dated 13.04.2024 will be awarded with Rs. 1 Lakh. pic.twitter.com/PD3pdzVIeA
— Rupnagar Police (@RupnagarPolice) April 14, 2024