ਅਮਰੀਕਾ ‘ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਜਾਣਕਾਰੀ ਅਨੁਸਾਰ ਭਾਰਤੀ ਵਿਦੇਸ਼ ਮੰਤਰਾਲਾ, ਆਈਟੀ ਮੰਤਰਾਲਾ ਅਤੇ ਵਣਜ ਵਿਭਾਗ ਅਮਰੀਕਾ ‘ਚ ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਭਾਰਤੀ ਪੇਸ਼ੇਵਰਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਇਕ ਸਰਕਾਰੀ ਸੂਤਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਜਿਹੀ ਸਥਿਤੀ ਨਹੀਂ ਹੋਣੀ ਚਾਹੀਦੀ ਜਿੱਥੇ ਸਾਡੇ ਭਾਰਤੀ ਪੇਸ਼ੇਵਰਾਂ ਨੂੰ ਅਮਰੀਕਾ ’ਚ ਰਹਿਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਸਰਕਾਰ ਇਸ ਨੂੰ ਲੈ ਕੇ ਚਿੰਤਤ ਹੈ।
ਆਈਟੀ ਮੰਤਰਾਲੇ ਨੇ ਵੱਡੀਆਂ ਸਾਫ਼ਟਵੇਅਰ ਕੰਪਨੀਆਂ (Software Companies) ਤੋਂ ਪੁੱਛਿਆ ਹੈ ਕਿ ਅਮਰੀਕਾ ‘ਚ ਇਸ ਵੀਜ਼ੇ ਨੂੰ ਲੈ ਕੇ ਕੀ ਸਥਿਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਬਾਹਰੀ ਕਾਰਨ ਕਰ ਕੇ ਭਾਰਤ ਅਤੇ ਅਮਰੀਕਾ ਵਿਚਾਲੇ ਕਾਨੂੰਨੀ ਢਾਂਚੇ ਵਿਚ ਕੋਈ ਸਮੱਸਿਆ ਪੈਦਾ ਹੋਵੇ। ਅਮਰੀਕਾ ਤੋਂ ਵੀ ਅਜਿਹਾ ਨਹੀਂ ਹੋਣਾ ਚਾਹੀਦਾ।