ਲੰਬੀ, 13 ਸਤੰਬਰ – ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਨਵ-ਨਿਯੁਕਤ ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਅੱਜ ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਗੁਰਬਾਜ ਸਿੰਘ ਬਣਵਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਰਕੀਟ ਕਮੇਟੀ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਜੁੜੇ ਸਮੂਹ ਵਰਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਮੰਡੀ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਗੇ।
ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਹੋਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਮੰਡੀ ਵਿੱਚ ਲੋੜੀਂਦੀਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਜਾਣਗੇ।
ਸਮਾਗਮ ਦੌਰਾਨ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸ. ਗੁਰਬਾਜ ਸਿੰਘ ਬਣਵਾਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਬਾਜ ਸਿੰਘ ਬਣਵਾਲਾ ਹਮੇਸ਼ਾ ਹੀ ਪਾਰਟੀ ਨਾਲ ਚੰਗੇ ਮਾੜੇ ਦਿਨਾਂ ਵਿੱਚ ਖੜੇ ਹਨ ਅਤੇ ਹਮੇਸ਼ਾ ਹੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿੰਦੇ ਹਨ।
ਇਸ ਮੌਕੇ ਚੇਅਰਮੈਨ ਪੰਜਾਬ ਕੋਆਪਰੇਟਿਵ ਬੈਂਕ ਜਗਦੇਵ ਸਿੰਘ ਬਾਮ, ਸੁਖਜਿੰਦਰ ਸਿੰਘ ਕੌਣੀ ਚੇਅਰਮੈਨ ਪਲੈਨਿੰਗ ਬੋਰਡ ਸ਼੍ਰੀ ਮੁਕਤਸਰ ਸਾਹਿਬ, ਬਿਕਰਮਬਾਜ ਸਿੰਘ ਬਰਾੜ, ਵਾਈਸ ਚੇਅਰਮੈਨ ਮਹਿਲਾ ਕਮਿਸ਼ਨ ਰੁਪਿੰਦਰ ਕੌਰ, ਹਲਕਾ ਇੰਚਾਰਜ ਬਠਿੰਡਾ ਦਿਹਾਤੀ ਗੋਪਾਲ ਸਿੰਘ ਕੋਟਫੱਤਾ, ਚੇਅਰਮੈਨ ਪੀਏਡੀਪੀ ਪਰਮਜੀਤ ਸਿੰਘ ਕੋਟਫੱਤਾ, ਹਲਕਾ ਇੰਚਾਰਜ ਕੁਲਦੀਪ ਗਦਰਾਣਾ, ਚੇਅਰਮੈਨ ਰਸ਼ਪਾਲ ਪ੍ਰਧਾਨ ਨਿਰਮਲ ਸਿੰਘਖੁੱਡੀਆਂ,ਮਲਕੀਤ ਸਿੰਘ ਗੰਗਾ ਸਾਬਕਾ ਚੇਅਰਮੈਨ,ਜਬਰਜੰਗ ਸਿੰਘ ਦੂਹੇਵਾਲਾ, ਕਰਮਵੀਰ ਸੰਨੀ ਲੁਹਾਰਾ, ਬਾਬਾ ਸਤਨਾਮ ਸਿੰਘ ਜੀ ਨਾਨਕਸਰ ਵਾਲੇ, ਡੀਐਮ ਅਜੇਪਾਲ ਸਿੰਘ ਬਰਾੜ, ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਕੰਗ, ਐਕਸੀਐਨ ਇੰਦਰਜੀਤ ਸਿੰਘ, ਬੀਡੀਪੀਓ ਰਾਕੇਸ਼ ਬਿਸ਼ਨੋਈ, ਪ੍ਰੇਮ ਗੋਇਲ,ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਵਨੀਤ ਗੋਇਲ, ਸੰਜੇ ਮਿੱਡਾ, ਭਿੰਦਾ ਸੇਠੀ, ਜਸਵਿੰਦਰ ਸਿੰਘ ਭਾਗੂ ਸਾਬਕਾ ਸਰਪੰਚ,ਸਰਪੰਚ ਪਰਮ ਭਾਗੂ, ਸਰਪੰਚ ਬਲਵੀਰ ਰਾਮ ਮਹਿਣਾ, ਸਰਪੰਚ ਗੁਰਦਾਸ ਸਿੰਘ, ਸਰਪੰਚ ਗੁਰਮੀਤ ਸਿੰਘ ਲੁਹਾਰਾ, ਪ੍ਰਧਾਨ ਟਰੱਕ ਯੁਨਿਅਨ ਦਰਸ਼ਨ ਵੜਿੰਗ, ਗੁਰਸੇਵਕ ਸਿੰਘ ਲੰਬੀ, ਸਰਪੰਚ ਖੁਸ਼ਵੀਰ ਮਾਨ,ਰਾਜਾ ਮਾਹੂਆਣਾ,ਜੁਗਨੂ ਬਰਾੜ ਸਿੰਘੇਵਾਲਾ,ਟੋਨੀ ਢਿੱਲੋਂ, ਪ੍ਰਿੰਸੀਪਲ ਤੇਜਾ ਸਿੰਘ ਭੁੱਲਰ, ਪ੍ਰਿੰਸੀਪਲ ਦਿਲਰਾਜ ਸਿੰਘ ਧਾਲੀਵਾਲ,ਪ੍ਰਧਾਨ ਸੋਮ ਪ੍ਰਕਾਸ਼, ਡਾਕਟਰ ਸੁਰਿੰਦਰ ਜੱਸੀ, ਪ੍ਰਧਾਨ ਨਿਰਮਲ ਕੰਡਾ, ਸੁਰਜੀਤ ਸਿੰਘ, ਹਰਵਿੰਦਰ ਸਿੰਘ, ਅਤੇ ਹੋਰ ਪਤਵੰਤੇ ਹਾਜਰ ਸਨ।