ਚਰਨਪ੍ਰੀਤ ਸਿੰਘ ਨੇ ਐਥਲੈਟਿਕਸ ਵਿੱਚ ਜਿੱਤੇ ਤਿੰਨ ਤਮਗੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦਾ ਵਧਾਇਆ ਮਾਣ

Charanpreet Singh won three medals in athletics, adding pride to Government Senior Secondary School Jhajj

ਨੂਰਪੁਰ ਬੇਦੀ 23 ਨਵੰਬਰ: ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਬੁਲੰਦ ਹੌਸਲਿਆਂ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਗੱਲ ਨੂੰ ਸੱਚ ਕਰ ਵਿਖਾਇਆ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਹੋਣਹਾਰ ਵਿਦਿਆਰਥੀ ਚਰਨਪ੍ਰੀਤ ਸਿੰਘ ਨੇ, ਵਿਸ਼ੇਸ਼ ਲੋੜਾਂ ਵਾਲੇ ਇਸ ਵਿਦਿਆਰਥੀ ਨੇ ਐਥਲੈਟਿਕਸ ਦੇ 400 ਮੀਟਰ ਦੌੜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਮਗੇ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ।
        ਚਰਨਪ੍ਰੀਤ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਰੂਪਨਗਰ ਵਿਖੇ ਸੋਨੇ ਦਾ ਤਮਗਾ, ਰਾਜ ਪੱਧਰੀ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਵਿਖੇ ਚਾਂਦੀ ਦਾ ਤਮਗਾ ਅਤੇ ਸਪੈਸ਼ਲ ਓਲੰਪਿਕਸ ਭਾਰਤ ਪੰਜਾਬ ਸਟੇਟ ਖੇਡਾਂ ਵਿੱਚ ਲੁਧਿਆਣਾ ਵਿਖੇ ਸੋਨੇ ਦਾ ਤਮਗਾ ਜਿੱਤਿਆ। ਉਸ ਦੀਆਂ ਇਹ ਪ੍ਰਾਪਤੀਆਂ ਲਗਨ, ਅਣਥੱਕ ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹਨ। ਸਕੂਲ ਇੰਚਾਰਜ ਤਜਿੰਦਰ ਸਿੰਘ ਨੇ ਕਿਹਾ ਕਿ ਚਰਨਪ੍ਰੀਤ ਦੀ ਕਾਮਯਾਬੀ ਸਿਰਫ਼ ਤਮਗਿਆਂ ਤੱਕ ਸੀਮਤ ਨਹੀਂ, ਸਗੋਂ ਇਹ ਹੌਸਲੇ, ਆਤਮ-ਵਿਸ਼ਵਾਸ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਦੀ ਪ੍ਰੇਰਨਾਦਾਇਕ ਮਿਸਾਲ ਹੈ।
        ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ, ਸਕੂਲ ਇੰਚਾਰਜ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਚਰਨਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਹੋਰ ਚੁਣੌਤੀ ਕਿਸੇ ਵਿਦਿਆਰਥੀ ਦੀ ਪ੍ਰਤਿਭਾ ਅਤੇ ਸੁਪਨਿਆਂ ਦੀ ਰਾਹ ਵਿੱਚ ਰੁਕਾਵਟ ਨਹੀਂ ਬਣ ਸਕਦੀ। ਚਰਨਪ੍ਰੀਤ ਦੀ ਸਫਲਤਾ ਹੋਰਨਾਂ ਵਿਦਿਆਰਥੀਆਂ, ਖ਼ਾਸ ਕਰਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ।
ਇਸ ਮੌਕੇ ਲੈਕਚਰਾਰ ਸੁਖਪ੍ਰੀਤ ਸਿੰਘ, ਸਤਨਾਮ ਸਿੰਘ, ਸੁਨੀਤਾ ਰਾਣੀ, ਜਗਬੀਰ ਕੌਰ, ਜਸਵਿੰਦਰ ਕੌਰ, ਸੋਮ ਨਾਥ, ਰਾਜਿੰਦਰ ਕੁਮਾਰ, ਰਜਨੀਸ਼ ਕੁਮਾਰ, ਸੋਹਨ ਸਿੰਘ ਚਾਹਲ, ਨਰਿੰਦਰ ਸਿੰਘ, ਹਰਪ੍ਰੀਤ ਕੌਰ, ਕਮਲੇਸ਼ ਕੌਰ, ਪੂਨਮ ਕੁਮਾਰੀ, ਸੁਖਵਿੰਦਰ ਕੌਰ, ਜੋਤੀ ਬਾਲਾ, ਮਨਪ੍ਰੀਤ ਕੌਰ, ਸਤਿੰਦਰ ਕੌਰ, ਸੁਮਨ ਰਾਣੀ, ਸਤਵਿੰਦਰ ਕੌਰ, ਜਸਵੀਰ ਕੌਰ, ਸੰਦੀਪ ਕੌਰ, ਪਰੇਹਾ, ਰੰਜਨਾ ਸ਼ਰਮਾ, ਸੁਰਿੰਦਰ ਕੌਰ, ਅਲਕਾ ਰਾਣੀ, ਪ੍ਰਵੀਨ ਕੁਮਾਰੀ, ਇੰਦਰਪਾਲ ਸਿੰਘ, ਮਨਿੰਦਰ ਸਿੰਘ, ਸੰਧਿਆ ਦੇਵੀ ਅਤੇ ਰਾਣੀ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। 

ਹੋਰ ਖ਼ਬਰਾਂ :-  ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

Leave a Reply

Your email address will not be published. Required fields are marked *