ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ ‘ਚ ਸਥਿਤੀ ਖਰਾਬ ਹੋ ਗਈ ਹੈ। ਉੱਤਰਾਖੰਡ ‘ਚ ਭਾਰੀ ਮੀਂਹ ਦੇ ਅਲਰਟ (Alert) ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਕਰ ਦਿੱਤੀ ਗਈ ਜਿਸ ਕਾਰਨ ਚਾਰਧਾਮ ਯਾਤਰਾ (Chardham Yatra) ਤੇ ਗਏ 2700 ਦੇ ਕਰੀਬ ਯਾਤਰੀ ਫਸ ਗਏ ਹਨ।
ਉੱਤਰਾਖੰਡ (Uttarakhand) ‘ਚ ਪਿਛਲੇ ਇਕ ਹਫਤੇ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਹਾੜੀ ਇਲਾਕਿਆਂ ‘ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਸੰਪਰਕ ਮਾਰਗ ਬੰਦ ਹੋ ਰਹੇ ਹਨ। ਐਤਵਾਰ ਲਈ, ਮੌਸਮ ਵਿਭਾਗ (Department of Meteorology) ਨੇ ਨੌਂ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਸੀ, ਜਿਸ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਗੜ੍ਹਵਾਲ ਡਿਵੀਜ਼ਨ (Garhwal Division) ਵਿੱਚ ਪਿਛਲੇ ਛੇ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਐਤਵਾਰ ਨੂੰ ਰੁਕ ਗਈ, ਜਿਸ ਕਾਰਨ ਕੁਝ ਰਾਹਤ ਮਹਿਸੂਸ ਕੀਤੀ ਗਈ।