ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ, 2024 ਨੂੰ ਕਰਵਾਈਆਂ ਜਾਣਗੀਆਂ।
ਆਮ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 ਨੂੰ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀ ਐਕਟ, 1948 ਦੀਆਂ ਧਾਰਾਵਾਂ ਅਧੀਨ ਨਗਰ ਨਿਗਮ ਅਧਿਕਾਰ (Municipal Authority) ਦੇ ਚੋਣਾਂ ਵਾਲੇ ਖੇਤਰ ਨੂੰ ‘ਕਲੋਜ਼ ਡੇਅ’ ਵਜੋਂ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਇਹਨਾਂ ਨਗਰ ਨਿਗਮ ਦੇ ਮਾਲੀਆ ਅਧਿਕਾਰ ਖੇਤਰਾਂ ਵਿੱਚ ਸਥਿਤ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਆਪਣੀ ਵੋਟ ਪਾ ਸਕਣ।
ਇਹ ਵੀ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 (ਸ਼ਨੀਵਾਰ) ਨੂੰ ਜਿਹਨਾਂ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਦੇ ਮਾਲੀਆ ਅਧਿਕਾਰ ਖੇਤਰ ਵਿੱਚ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ।