ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ ਲੈਣ ਕਿ ਉਸ ਦਾ ਨਾਂਅ ਵੋਟਰ ਸੂਚੀ ਵਿਚ ਜਰੂਰ ਸ਼ਾਮਿਲ ਹੋਵੇ।
ਉਨ੍ਹਾਂ ਨੇ ਕਿਹਾ ਕਿ ਜਿਸ ਵੋਟਰ ਦਾ ਨਾਂਅ ਵੋਟਰ ਲਿਸਟ ਵਿਚ ਹੈ, ਸਿਰਫ ਉਹੀ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਸਕਦਾ ਹੈ। ਕਿਸੇ ਵੋਟਰ ਦਾ ਨਾਂਅ ਵੋਟਰ ਲਿਸਟ ਵਿਚ ਹੈ ਪਰ ਉਸ ਦੇ ਕੋਲ ਵੋਟਰ ਆਈਡੀ ਨਹੀਂ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ 12 ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਆਪਣਾ ਵੋਟ ਪਾ ਸਕਦਾ ਹੈ। ਪਰ ਕੋਈ ਵੀ ਵੋਟਰ ਸਿਰਫ ਤਾਂਹੀ ਵੋਟ ਪਾ ਸਕਦਾ ਹੈ ਜਦੋਂ ਉਸ ਦਾ ਨਾਂਅ ਵੋਟਰ ਲਿਸਟ ਵਿਚ ਦਰਜ ਹੋਵੇ।
ਉਨ੍ਹਾਂ ਨੇ ਦਸਿਆ ਕਿ ਵੋਟਰ ਕਮਿਸ਼ਨ ਵੱਲੋਂ 12 ਵੈਕਲਪਿਕ ਫੋਟੋ ਪਹਿਚਾਣ ਦਸਤਾਵੇਜਾਂ ਦੀ ਵਰਤੋ ਕਰ ਕੇ ਵੀ ਵੋਟ ਪਾ ਸਕਦੇ ਹਨ। ਇੰਨ੍ਹਾਂ ਦਸਤਾਵੇਜਾਂ ਵਿਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਸੂਬਾ ਸਰਕਾਰ, ਪਬਲਿਕ ਇੰਟਰਪ੍ਰਾਈਸਿਸ ਜਾਂ ਪਬਲਿਕ ਲਿਮੀਟੇਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਹਿਚਾਣ ਪੱਤਰ, ਬੈਂਕ ਜਾਂ ਡਾਕਖਾਨੇ ਵੱਲੋਂ ਜਾਰੀ ਫੋਟੋਯੁਕਤ ਪਾਸਬੁੱਕ, ਪੈਨ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਦੇ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਯੁਕਤ ਪੈਂਸ਼ਨ ਦਸਤਾਵੇਜ ਅਤੇ ਆਧਾਰ ਕਾਰਡ ਸ਼ਾਮਿਲ ਹੈ।
ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਹਰਿਆਣਾ ਰਾਜ ਚੋਣ ਦਫਤਰ ਦੀ ਵੈਬਸਾਇਟ ਸੀਈਓਹਰਿਆਣਾ.ਜੀਓਵੀ.ਇਨ ‘ਤੇ ਵੋਟਰ ਸੂਚੀਆਂ ਅਪਲੋਡ ਹਨ, ਉਸ ਨੁੰ ਡਾਉਨਲੋਡ ਕਰ ਕੇ ਵੀ ਕਾਰਡ ਵਿਅਕਤੀ ਆਪਣਾ ਨਾਂਅ ਵੋਟਰ ਸੂਚੀ ਵਿਚ ਨਾਂਅ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਲਾਇਨ ਨੰਬਰ 1950 ‘ਤੇ ਕਾਲ ਕਰ ਕੇ ਵੀ ਆਪਣੀ ਵੋਟ ਚੈਕ ਕਰ ਸਕਦੇ ਹਨ।