ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਲੁਧਿਆਣਾ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ

ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਡਾ. ਅਸ਼ੀਸ਼ ਚਾਵਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆ ਗਈਆ ਟੀਮਾਂ ਵੱਲੋ ਆਮ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ।

ਟੀਮਾਂ ਵੱਲੋ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਕਰੀਬ 500 ਵਿਅਕਤੀਆਂ ਦੇ ਚਲਾਨ ਕੱਟੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ ਨੇ ਦੱਸਿਆ ਕਿ ਬਿਨ੍ਹਾਂ ਚੇਤਾਵਨੀ ਵਾਲੀਆਂ ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੰਜ ਸਾਲ ਦੀ ਸਜਾ ਅਤੇ ਦੱਸ ਹਜਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਹਰ ਦੁਕਾਨ,ਸਰਕਾਰੀ ਅਤੇ ਗੈਰ ਸਰਕਾਰੀ ਅਦਾਰੇ, ਸਕੂਲਾਂ, ਕਾਲਜ਼ਾਂ ਆਦਿ ਅੱਗੇ ਤੰਬਾਕੂਨੋਸ਼ੀ ਸਬੰਧੀ ਚਿਤਾਵਨੀ ਬੋਰਡ ਲੱਗਿਆ ਹੋਣਾ ਜਰੂਰੀ ਹੈ, ਨਹੀਂ ਤਾ ਸਬੰਧਿਤ ਅਦਾਰੇ ਦੇ ਮਾਲਕ ਜਾਂ ਮੁੱਖੀ ਦਾ ਵੀ ਚਲਾਨ ਕੱਟਿਆ ਜਾ ਸਕਦਾ ਹੈ।


ਕੋਟਪਾ ਐਕਟ ਅਧੀਨ ਧਾਰਾ 4 ਮੁਤਾਬਕ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ‘ਤੇ ਪਾਬੰਦੀ ਹੈ,ਧਾਰਾ5ਅਧੀਨ ਤੰਬਾਕੂ ਵਾਲੇ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ, ਧਾਰਾ 6 ਅਧੀਨ ਸਕੂਲਾਂ,ਕਾਲਜ਼ਾਂ ਦੇ 100 ਮੀਟਰ ਦੇ ਦਾਇਰੇ ਵਿੱਚ ਅਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣ ‘ਤੇ ਪਾਬੰਦੀ ਹੈ, ਧਾਰਾ 7 ਅਧੀਨ ਤੰਬਾਕੂ ਉਤਪਾਦ ਦੇ 85 ਪ੍ਰਤੀਸ਼ਤ ਹਿੱਸੇ ‘ਤੇ ਚੇਤਾਵਨੀ ਹੋਣਾ ਜਰੂਰੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਿੰਨ ਸਾਲ ਦੀ ਸਜਾ ਅਤੇ ਦੋ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।

ਹੋਰ ਖ਼ਬਰਾਂ :-  NOW NATIONAL PLAYERS WILL GET STIPEND OF RS. 16000 PER MONTH

ਉਨਾਂ ਦੱਸਿਆ ਕਿ ਕੋਟਪਾ ਐਕਟ 2003 ਅਧੀਨ ਸਕੂਲਾਂ, ਕਾਲਜ਼ਾਂ ਦੇ 100 ਮੀਟਰ ਦੇ ਦਾਇਰੇ ਵਿੱਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ। ਸਰਕਾਰੀ ਹਦਾਇਤਾਂ ਮੁਤਾਬਿਕ ਦੁਕਾਨ ਤੇ ਚੇਤਾਵਨੀ ਬੋਰਡ ਲੱਗਾ ਹੋਣਾ ਜਰੂਰੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਉਲਝਣ ਜਾਂ ਡਿਊਟੀ ਵਿੱਚ ਵਿਘਨ ਪਾਉਣ ਵਾਲੇ ਲੋਕਾਂ ਖਿਲਾਫ ਕਾਨੂੰਨ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।

ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਵੱਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਦੁਕਾਨਦਾਰ ਅਤੇ ਆਮ ਲੋਕਾਂ ਵੀ ਇਸ ਸਬੰਧੀ  ਸਹਿਯੋਗ ਕਰਨਗੇ।

dailytweetnews.com

Leave a Reply

Your email address will not be published. Required fields are marked *