ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ

ਲਗਭਗ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਡਿਜੀਟਲ ਮਾਧਿਅਮ ਰਾਹੀਂ 8.30 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਸਮਾਗਮ ‘ਖੇਡਾਂ ਵਤਨ ਪੰਜਾਬ ਦੀਆ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਖੇਡਾਂ ਦੌਰਾਨ ਰਾਜ ਭਰ ਵਿੱਚੋਂ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 11 ਹਜ਼ਾਰ ਖਿਡਾਰੀਆਂ ਨੂੰ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਗਈ, ਜੋ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਕਾਮਯਾਬੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਦੇ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗ ਵਿੱਚ 35 ਮੁਕਾਬਲੇ ਕਰਵਾਏ ਗਏ ਸਨ ਅਤੇ ਪਹਿਲੀ ਵਾਰ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਈਕਲਿੰਗ, ਘੋੜ ਸਵਾਰੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਅੰਡਰ-14 ਤੋਂ 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਿਡਾਰੀਆਂ ਨੂੰ ਕੁੱਲ 8.30 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ, ਜਿਸ ਵਿੱਚ ਸੋਨ ਤਗਮਾ ਜੇਤੂ ਨੂੰ 10,000 ਰੁਪਏ, ਚਾਂਦੀ ਲਈ 7000 ਰੁਪਏ ਅਤੇ ਕਾਂਸੀ ਤਮਗਾ ਜੇਤੂ ਨੂੰ 5000 ਰੁਪਏ ਦਿੱਤੇ ਗਏ।

ਹੋਰ ਖ਼ਬਰਾਂ :-  “ਆਪ ਦੀ ਸਰਕਾਰ ਆਪ ਦੇ ਦੁਆਰ” - ਮੁਹਿੰਮ ਤਹਿਤ 7 ਫ਼ਰਵਰੀ ਨੂੰ 17 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ: ਜਸਪ੍ਰੀਤ ਸਿੰਘ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਖੇਡ ਖਿਡਾਰੀਆਂ ਨੂੰ ਉਨ੍ਹਾਂ ਦੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਵੱਲ ਇਹ ਇੱਕ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡ ਰਾਜ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਨੂੰ ਪਛਾਨਣ ਲਈ ਸਹਾਈ ਹੋਵੇਗੀ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ।

dailytweetnews.com

Leave a Reply

Your email address will not be published. Required fields are marked *