ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ

ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹੋਇਆ ਇਹ ਜਾਣਕਾਰੀ ਦਿੱਤੀ।

ਮੁੱਖ ਮੰਤਰੀ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ‘ਦਸਵੰਧ’ ਦੇ ਸਿਧਾਂਤ ਅਤੇ ‘ਗੁਰੂ ਕੀ ਗੋਲਕ’ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ,ਜਥੇਦਾਰ ਸਾਹਿਬ ਵੱਲੋਂ ਕਿਹਾ ਗਿਆ ਹੈ ਕਿ ਸੰਵਿਧਾਨਕ ਅਹੁਦੇ ‘ਤੇ ਬੈਠ ਕੇ ਅਜਿਹੇ ਬਿਆਨ ਦੇਣਾ ਮੁੱਖ ਮੰਤਰੀ ਦੇ ‘ਰਾਜ ਹੰਕਾਰ’ ਨੂੰ ਦਰਸਾਉਂਦਾ ਹੈ।

ਹੋਰ ਖ਼ਬਰਾਂ :-  'ਹੌਗ ਡੀਅਰ' ਨੂੰ ਕਥਲੌਰ-ਕੌਸ਼ਲਿਆ ਵਾਈਲਡਲਾਈਫ ਸੈਂਚੁਰੀ ਦੀ ਪ੍ਰਤੀਕਚਿੰਨ ਪ੍ਰਜਾਤੀ ਐਲਾਨਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

ਹੁਣ ਸਭ ਦੀਆਂ ਨਜ਼ਰਾਂ 15 ਜਨਵਰੀ ‘ਤੇ ਟਿਕੀਆਂ ਹੋਈਆਂ ਹਨ।

ਕੀ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ‘ਤੇ ਪੇਸ਼ ਹੋਣਗੇ? ਸਿੱਖ ਰਵਾਇਤ ਅਨੁਸਾਰ, ਜੇਕਰ ਕੋਈ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਧਾਰਮਿਕ ਕਾਰਵਾਈ ਹੋਰ ਵੀ ਸਖ਼ਤ ਹੋ ਸਕਦੀ ਹੈ।

Leave a Reply

Your email address will not be published. Required fields are marked *